Hosea 13:16 in Panjabi 16 ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ !
Other Translations King James Version (KJV) Samaria shall become desolate; for she hath rebelled against her God: they shall fall by the sword: their infants shall be dashed in pieces, and their women with child shall be ripped up.
American Standard Version (ASV) Samaria shall bear her guilt; for she hath rebelled against her God: they shall fall by the sword; their infants shall be dashed in pieces, and their women with child shall be ripped up.
Darby English Bible (DBY) Samaria shall bear her guilt; for she hath rebelled against her God: they shall fall by the sword; their infants shall be dashed in pieces, and their women with child shall be ripped up.
World English Bible (WEB) Samaria will bear her guilt; For she has rebelled against her God. They will fall by the sword. Their infants will be dashed in pieces, And their pregnant women will be ripped open."
Young's Literal Translation (YLT) Become desolate doth Samaria, Because she hath rebelled against her God, By sword they do fall, Their sucklings are dashed in pieces, And its pregnant ones are ripped up!
Cross Reference 2 Kings 8:12 in Panjabi 12 ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ । ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ ।
2 Kings 15:16 in Panjabi 16 ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ ।
2 Kings 17:6 in Panjabi 6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ ।
2 Kings 17:18 in Panjabi 18 ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ । ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ ।
2 Kings 19:9 in Panjabi 9 ਜਦ ਉਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਹ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਫੇਰ ਹਲਕਾਰੇ ਭੇਜੇ ।
Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Isaiah 7:8 in Panjabi 8 ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ ।
Isaiah 8:4 in Panjabi 4 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ ।
Isaiah 13:16 in Panjabi 16 ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ ।
Isaiah 17:3 in Panjabi 3 ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Hosea 7:14 in Panjabi 14 ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ । ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ ।
Hosea 10:2 in Panjabi 2 ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ ।
Hosea 10:14 in Panjabi 14 ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ ।
Hosea 11:6 in Panjabi 6 ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ ।
Amos 1:13 in Panjabi 13 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ ।
Amos 3:9 in Panjabi 9 ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ !”
Amos 6:1 in Panjabi 1 “ਹਾਇ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ ।
Amos 9:1 in Panjabi 1 ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ ।
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।
Micah 6:16 in Panjabi 16 ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ ।
Nahum 3:10 in Panjabi 10 ਤਾਂ ਵੀ ਉਹ ਲੈ ਲਿਆ ਗਿਆ, ਉਹ ਗੁਲਾਮੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਪਰਚੀਆਂ ਪਾਈਆਂ ਗਈਆਂ ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ ।