Hosea 14:3 in Panjabi 3 ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ ''ਸਾਡਾ ਪਰਮੇਸ਼ੁਰ'' ਨਹੀਂ ਮੰਨਾਂਗੇ । ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ ।
Other Translations King James Version (KJV) Asshur shall not save us; we will not ride upon horses: neither will we say any more to the work of our hands, Ye are our gods: for in thee the fatherless findeth mercy.
American Standard Version (ASV) Assyria shall not save us; we will not ride upon horses; neither will we say any more to the work of our hands, `Ye are' our gods; for in thee the fatherless findeth mercy.
Bible in Basic English (BBE) Take with you words, and come back to the Lord; say to him, Let there be forgiveness for all wrongdoing, so that we may take what is good, and give in payment the fruit of our lips.
Darby English Bible (DBY) Assyria shall not save us; we will not ride upon horses: neither will we say any more to the work of our hands, [Thou art] our God; because in thee the fatherless findeth mercy.
World English Bible (WEB) Assyria can't save us. We won't ride on horses; Neither will we say any more to the work of our hands, 'Our gods!' For in you the fatherless finds mercy."
Young's Literal Translation (YLT) Asshur doth not save us, on a horse we ride not, Nor do we say any more, Our God, to the work of our hands, For in Thee find mercy doth the fatherless.'
Cross Reference Exodus 22:22 in Panjabi 22 ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ ।
Deuteronomy 17:16 in Panjabi 16 ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ ।
2 Chronicles 16:7 in Panjabi 7 ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
Psalm 10:14 in Panjabi 14 ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ ।
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 33:17 in Panjabi 17 ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ ।
Psalm 68:5 in Panjabi 5 ਯਤੀਮਾਂ ਦਾ ਪਿਤਾ ਅਤੇ ਵਿਧਵਾ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ ।
Psalm 146:3 in Panjabi 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ ।
Psalm 146:9 in Panjabi 9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ ।
Proverbs 23:10 in Panjabi 10 ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
Isaiah 1:29 in Panjabi 29 ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ ।
Isaiah 2:20 in Panjabi 20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਦੇ ਅੱਗੇ ਸੁੱਟ ਦੇਣਗੇ ।
Isaiah 27:9 in Panjabi 9 ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ ।
Isaiah 30:2 in Panjabi 2 ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ ।
Isaiah 30:16 in Panjabi 16 ਤੁਸੀਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਇਸ ਲਈ ਤੁਸੀਂ ਨੱਠੋਗੇ ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਵੀ ਤੇਜ ਹੋਣਗੇ !
Isaiah 31:1 in Panjabi 1 ਹਾਇ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ ।
Isaiah 31:3 in Panjabi 3 ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ ।
Isaiah 36:8 in Panjabi 8 ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ । ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Ezekiel 37:23 in Panjabi 23 ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Ezekiel 43:7 in Panjabi 7 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭ੍ਰਿਸ਼ਟ ਨਾ ਕਰਨਗੇ ।
Hosea 2:17 in Panjabi 17 ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ ।
Hosea 5:13 in Panjabi 13 ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ ।
Hosea 7:11 in Panjabi 11 ਅਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ !
Hosea 8:6 in Panjabi 6 ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ।
Hosea 8:9 in Panjabi 9 ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਖੋਤਾ ਇਕੱਲਾ ਅਵਾਰਾ ਹੋਵੇ । ਅਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ ।
Hosea 12:1 in Panjabi 1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ ।
Hosea 14:8 in Panjabi 8 ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ ।
Micah 5:10 in Panjabi 10 “ਉਸ ਦਿਨ ਅਜਿਹਾ ਹੋਵੇਗਾ”, ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ ।
Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।
John 14:18 in Panjabi 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ ।