Hosea 14:9 in Panjabi 9 ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ ।
Other Translations King James Version (KJV) Who is wise, and he shall understand these things? prudent, and he shall know them? for the ways of the LORD are right, and the just shall walk in them: but the transgressors shall fall therein.
American Standard Version (ASV) Who is wise, that he may understand these things? prudent, that he may know them? for the ways of Jehovah are right, and the just shall walk in them; but transgressors shall fall therein.
Bible in Basic English (BBE) As for Ephraim, what has he to do with false gods any longer? I have given an answer and I will keep watch over him; I am like a branching fir-tree, from me comes your fruit.
Darby English Bible (DBY) Who is wise, and he shall understand these things? intelligent, and he shall know them? For the ways of Jehovah are right, and the just shall walk in them; but the transgressors shall fall therein.
World English Bible (WEB) Who is wise, that he may understand these things? Who is prudent, that he may know them? For the ways of Yahweh are right, And the righteous walk in them; But the rebellious stumble in them.
Young's Literal Translation (YLT) Who `is' wise, and doth understand these? Prudent, and knoweth them? For upright are the ways of Jehovah, And the righteous go on in them, And the transgressors stumble therein!
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Job 17:9 in Panjabi 9 ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ ।
Job 34:10 in Panjabi 10 ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ !
Job 34:18 in Panjabi 18 ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿੰਕਮਾ ਹੈਂ ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ ?
Psalm 19:7 in Panjabi 7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ ।
Psalm 84:5 in Panjabi 5 ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ !
Psalm 84:7 in Panjabi 7 ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ ।
Psalm 107:43 in Panjabi 43 ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ ।
Psalm 111:7 in Panjabi 7 ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫਰਮਾਨ ਵਫ਼ਾਦਾਰੀ ਦੇ ਹਨ ।
Psalm 119:75 in Panjabi 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ ।
Psalm 119:128 in Panjabi 128 ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ ।
Proverbs 1:5 in Panjabi 5 ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
Proverbs 4:18 in Panjabi 18 ਪਰ ਧਰਮੀਆ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ ।
Proverbs 10:29 in Panjabi 29 ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ ।
Isaiah 1:28 in Panjabi 28 ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ ।
Isaiah 8:13 in Panjabi 13 ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ ।
Isaiah 26:7 in Panjabi 7 ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ ।
Jeremiah 9:12 in Panjabi 12 ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ । ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ ?
Ezekiel 18:25 in Panjabi 25 ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ । ਹੇ ਇਸਰਾਏਲ ਦੇ ਘਰਾਣੇ, ਸੁਣੋ ! ਕੀ ਮੇਰਾ ਮਾਰਗ ਠੀਕ ਨਹੀਂ ਹੈ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
Ezekiel 33:17 in Panjabi 17 ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ ।
Daniel 12:10 in Panjabi 10 ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ ।
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Matthew 11:19 in Panjabi 19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਯਾਰ । ਸੋ ਗਿਆਨ ਆਪਣੇ ਕੰਮਾਂ ਤੋਂ ਸੱਚਾ ਠਹਿਰਿਆ !
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Luke 2:34 in Panjabi 34 ਤਦ ਸ਼ਿਮਉਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ ।
Luke 4:28 in Panjabi 28 ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ ।
Luke 7:23 in Panjabi 23 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
John 8:47 in Panjabi 47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ ।”
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
John 18:37 in Panjabi 37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ ? ” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ । ਮੈਂ ਇੱਕ ਰਾਜਾ ਹਾਂ । ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ । ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ ।”
Romans 7:12 in Panjabi 12 ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ ।
Romans 9:32 in Panjabi 32 ਕਿਉਂ ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ । ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ ।
2 Corinthians 2:15 in Panjabi 15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ