Hosea 2:13 in Panjabi 13 ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ ।
Other Translations King James Version (KJV) And I will visit upon her the days of Baalim, wherein she burned incense to them, and she decked herself with her earrings and her jewels, and she went after her lovers, and forgat me, saith the LORD.
American Standard Version (ASV) And I will visit upon her the days of the Baalim, unto which she burned incense, when she decked herself with her earrings and her jewels, and went after her lovers, and forgat me, saith Jehovah.
Bible in Basic English (BBE) And I will give her punishment for the days of the Baals, to whom she has been burning perfumes, when she made herself fair with her nose-rings and her jewels, and went after her lovers, giving no thought to me, says the Lord.
Darby English Bible (DBY) And I will visit upon her the days of the Baals, wherein she burned incense to them, and decked herself with her rings and jewels, and went after her lovers, and forgot me, saith Jehovah.
World English Bible (WEB) I will visit on her the days of the Baals, To which she burned incense, When she decked herself with her earrings and her jewels, And went after her lovers, And forgot me," says Yahweh.
Young's Literal Translation (YLT) And I have charged on her the days of the Baalim, To whom she maketh perfume, And putteth on her ring and her ornament, And goeth after her lovers, And Me forgat -- an affirmation of Jehovah.
Cross Reference Exodus 32:34 in Panjabi 34 ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ ।
Deuteronomy 6:12 in Panjabi 12 ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਉ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ ।
Deuteronomy 8:11 in Panjabi 11 ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ।
Deuteronomy 32:18 in Panjabi 18 ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ ।
Judges 2:11 in Panjabi 11 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ ।
Judges 3:7 in Panjabi 7 ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ ।
Judges 10:6 in Panjabi 6 ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੈਦਾ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ ।
1 Samuel 12:9 in Panjabi 9 ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ ।
1 Kings 16:31 in Panjabi 31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ ।
1 Kings 18:18 in Panjabi 18 ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ ।
2 Kings 1:2 in Panjabi 2 ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬੀਮਾਰ ਪੈ ਗਿਆ । ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ ? ”
2 Kings 10:28 in Panjabi 28 ਇਸ ਤਰ੍ਹਾਂ ਯੇਹੂ ਨੇ ਬਆਲ ਨੂੰ ਇਸਰਾਏਲ ਵਿੱਚੋਂ ਮਿਟਾ ਦਿੱਤਾ ।
2 Kings 21:3 in Panjabi 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਸਾਰੇ ਅਕਾਸ਼ ਦੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ।
Job 8:13 in Panjabi 13 ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ ।
Psalm 78:11 in Panjabi 11 ਓਹ ਉਸ ਦੇ ਕੰਮਾਂ ਅਤੇ ਅਚਰਜ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ ।
Psalm 106:13 in Panjabi 13 ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ ।
Psalm 106:21 in Panjabi 21 ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
Isaiah 17:10 in Panjabi 10 ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
Jeremiah 2:23 in Panjabi 23 ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁੱਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ !
Jeremiah 2:32 in Panjabi 32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ ।
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Jeremiah 11:13 in Panjabi 13 ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ ।
Jeremiah 18:15 in Panjabi 15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ ।
Jeremiah 23:2 in Panjabi 2 ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ । ਤੁਸੀਂ ਮੇਰੇ ਇੱਜੜ ਨੂੰ ਖੇਰੂੰ ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ । ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
Ezekiel 16:17 in Panjabi 17 ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 23:35 in Panjabi 35 ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ ।
Ezekiel 23:40 in Panjabi 40 ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ ।
Hosea 2:5 in Panjabi 5 ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ !
Hosea 2:7 in Panjabi 7 ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ ।
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Hosea 4:13 in Panjabi 13 ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ । ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ ।
Hosea 8:14 in Panjabi 14 ਇਸਰਾਏਲ ਆਪਣੇ ਸਿਰਜਣਹਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ ।
Hosea 9:7 in Panjabi 7 ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ ।
Hosea 9:9 in Panjabi 9 ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖਬਰ ਲਵੇਗਾ ।
Hosea 11:2 in Panjabi 2 ਜਿੰਨਾ ਉਨ੍ਹਾਂ ਨੇ ਉਹਨਾਂ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ ।
Hosea 13:1 in Panjabi 1 ਜਦ ਅਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ ।
Hosea 13:6 in Panjabi 6 ਉਹ ਆਪਣੀਆਂ ਚਾਰਗਾਹਾਂ ਦੇ ਵਿਤ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ ।