Hosea 2:15 in Panjabi 15 ਮੈਂ ਉਹ ਨੂੰ ਉੱਥੋਂ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਵਾਦੀ ਵੀ ਆਸਾ ਦੇ ਦਰਵਾਜ਼ੇ ਲਈ । ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ ।
Other Translations King James Version (KJV) And I will give her her vineyards from thence, and the valley of Achor for a door of hope: and she shall sing there, as in the days of her youth, and as in the day when she came up out of the land of Egypt.
American Standard Version (ASV) And I will give her her vineyards from thence, and the valley of Achor for a door of hope; and she shall make answer there, as in the days of her youth, and as in the day when she came up out of the land of Egypt.
Bible in Basic English (BBE) And I will give her vine-gardens from there, and the valley of Achor for a door of hope; and she will give her answer there as in the days when she was young, and as in the time when she came up out of the land of Egypt.
Darby English Bible (DBY) And I will give her her vineyards from thence, and the valley of Achor for a door of hope; and she shall sing there, as in the days of her youth and as in the day when she came up out of the land of Egypt.
World English Bible (WEB) I will give her vineyards from there, And the valley of Achor for a door of hope; And she will respond there, As in the days of her youth, And as in the day when she came up out of the land of Egypt.
Young's Literal Translation (YLT) And given to her her vineyards from thence, And the valley of Achor for an opening of hope, And she hath responded there as in the days of her youth, And as in the day of her coming up out of the land of Egypt.
Cross Reference Exodus 15:1 in Panjabi 1 ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ ।
Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Numbers 21:17 in Panjabi 17 ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ ! ਉਸ ਲਈ ਗਾਓ,
Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
Joshua 7:26 in Panjabi 26 ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ । ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਖੱਡ ਹੈ ।
Nehemiah 1:8 in Panjabi 8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, 'ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
Psalm 106:12 in Panjabi 12 ਉਨ੍ਹਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ ।
Isaiah 65:10 in Panjabi 10 ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ ।
Isaiah 65:21 in Panjabi 21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ ।
Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ ।
Jeremiah 32:15 in Panjabi 15 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ ।
Lamentations 3:21 in Panjabi 21 ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ ।
Ezekiel 16:8 in Panjabi 8 ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ । ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 16:22 in Panjabi 22 ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ ।
Ezekiel 16:60 in Panjabi 60 ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ, ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ ।
Ezekiel 28:26 in Panjabi 26 ਉਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ । ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ।
Ezekiel 37:11 in Panjabi 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
Hosea 2:12 in Panjabi 12 ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ । ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ ।
Hosea 11:1 in Panjabi 1 ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ ।
Hosea 12:9 in Panjabi 9 ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Zechariah 9:12 in Panjabi 12 ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ ।
John 10:9 in Panjabi 9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ । ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।