Hosea 2:23 in Panjabi 23 ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ !
Other Translations King James Version (KJV) And I will sow her unto me in the earth; and I will have mercy upon her that had not obtained mercy; and I will say to them which were not my people, Thou art my people; and they shall say, Thou art my God.
American Standard Version (ASV) And I will sow her unto me in the earth; and I will have mercy upon her that had not obtained mercy; and I will say to them that were not my people, Thou art my people; and they shall say, `Thou art' my God.
Bible in Basic English (BBE) And I will put her as seed in the earth, and I will have mercy on her to whom no mercy was given; and I will say to those who were not my people, You are my people, and they will say, My God.
Darby English Bible (DBY) And I will sow her unto me in the land; and I will have mercy upon Lo-ruhamah; and I will say to Lo-ammi, Thou art my people; and they shall say, My God.
World English Bible (WEB) I will sow her to me in the earth; And I will have mercy on her who had not obtained mercy; And I will tell those who were not my people, 'You are my people;' And they will say, 'My God!'"
Young's Literal Translation (YLT) And I have sowed her to Me in the land, And I have pitied Lo-Ruhamah, And I have said to Lo-Ammi, My people thou `art', and it saith, My God!'
Cross Reference Deuteronomy 26:17 in Panjabi 17 ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 68:31 in Panjabi 31 ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ ।
Psalm 72:16 in Panjabi 16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ !
Psalm 118:28 in Panjabi 28 ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ । ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ ।
Song of Solomon 2:16 in Panjabi 16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਰਾਉਂਦਾ ਹੈ ।
Isaiah 44:5 in Panjabi 5 ਕੋਈ ਆਖੇਗਾ, ''ਮੈਂ ਯਹੋਵਾਹ ਦਾ ਹਾਂ,'' ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, ''ਯਹੋਵਾਹ ਦਾ',' ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Jeremiah 31:27 in Panjabi 27 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Hosea 1:6 in Panjabi 6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ ।
Hosea 1:9 in Panjabi 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।
Hosea 8:2 in Panjabi 2 ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ !
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:22 in Panjabi 22 ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ ।
Zechariah 10:9 in Panjabi 9 ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
Zechariah 14:16 in Panjabi 16 ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Acts 8:1 in Panjabi 1 ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ । ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ ।
Romans 3:29 in Panjabi 29 ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ ।
Romans 9:25 in Panjabi 25 ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ ।
Romans 11:30 in Panjabi 30 ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
James 1:1 in Panjabi 1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ ।
1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।