Hosea 2:3 in Panjabi 3 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ ।
Other Translations King James Version (KJV) Lest I strip her naked, and set her as in the day that she was born, and make her as a wilderness, and set her like a dry land, and slay her with thirst.
American Standard Version (ASV) lest I strip her naked, and set her as in the day that she was born, and make her as a wilderness, and set her like a dry land, and slay her with thirst.
Bible in Basic English (BBE) For fear that I may take away her robe from her, making her uncovered as in the day of her birth; making her like a waste place and a dry land, causing her death through need of water.
Darby English Bible (DBY) lest I strip her naked, and set her as in the day that she was born, and make her as a wilderness, and set her as a dry land, and slay her with thirst.
World English Bible (WEB) Lest I strip her naked, And make her bare as in the day that she was born, And make her like a wilderness, And set her like a dry land, And kill her with thirst.
Young's Literal Translation (YLT) Lest I strip her naked. And have set her up as `in' the day of her birth, And have made her as a wilderness, And have set her as a dry land, And have put her to death with thirst.
Cross Reference Exodus 17:3 in Panjabi 3 ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਏਥੇ ਤਿਹਾਇਆ ਮਾਰੇਂ ?
Judges 15:18 in Panjabi 18 ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ ? “
Isaiah 32:13 in Panjabi 13 ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ ।
Isaiah 33:9 in Panjabi 9 ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ ।
Isaiah 47:3 in Panjabi 3 ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ ।
Isaiah 64:10 in Panjabi 10 ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ ।
Jeremiah 2:6 in Panjabi 6 ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ ।
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 4:26 in Panjabi 26 ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ ।
Jeremiah 12:10 in Panjabi 10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ ।
Jeremiah 13:22 in Panjabi 22 ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ ? ਇਹ ਤੇਰੀ ਬਦੀ ਦੇ ਵਾਫਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
Jeremiah 13:26 in Panjabi 26 ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ ।
Jeremiah 17:6 in Panjabi 6 ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਬੇਆਬਾਦ ਕੱਲਰ ਸ਼ੋਰ ਵਿੱਚ ।
Jeremiah 22:6 in Panjabi 6 ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ ।
Jeremiah 51:43 in Panjabi 43 ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ ਨਹੀਂ ਲੰਘਦਾ ।
Ezekiel 16:4 in Panjabi 4 ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨੁਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ ।
Ezekiel 16:22 in Panjabi 22 ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ ।
Ezekiel 16:37 in Panjabi 37 ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ । ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ ।
Ezekiel 19:13 in Panjabi 13 ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ ।
Ezekiel 20:35 in Panjabi 35 ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ ਸਾਹਮਣੇ ਤੁਹਾਡਾ ਨਿਆਂ ਕਰਾਂਗਾ ।
Ezekiel 23:26 in Panjabi 26 ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ ।
Hosea 2:10 in Panjabi 10 ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ !
Amos 8:11 in Panjabi 11 ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ ।
Revelation 17:16 in Panjabi 16 ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ ।