Hosea 2:5 in Panjabi 5 ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ !
Other Translations King James Version (KJV) For their mother hath played the harlot: she that conceived them hath done shamefully: for she said, I will go after my lovers, that give me my bread and my water, my wool and my flax, mine oil and my drink.
American Standard Version (ASV) for their mother hath played the harlot; she that conceived them hath done shamefully; for she said, I will go after my lovers, that give me my bread and my water, my wool and my flax, mine oil and my drink.
Bible in Basic English (BBE) For their mother has been untrue; she who gave them birth has done things of shame, for she said, I will go after my lovers, who give me my bread and my water, my wool and my linen, my oil and my wine.
Darby English Bible (DBY) For their mother hath played the harlot; she that conceived them hath done shamefully: for she said, I will go after my lovers, that give [me] my bread and my water, my wool and my flax, mine oil and my drink.
World English Bible (WEB) For their mother has played the prostitute. She who conceived them has done shamefully; For she said, 'I will go after my lovers, Who give me my bread and my water, My wool and my flax, My oil and my drink.'
Young's Literal Translation (YLT) For gone a-whoring hath their mother, Acted shamefully hath their conceiver, For she hath said, I go after my lovers, Those giving my bread and my water, My wool and my flax, my oil and my drink.
Cross Reference Judges 16:23 in Panjabi 23 ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ ।
Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ ।
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 50:1 in Panjabi 1 ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ ।
Isaiah 57:7 in Panjabi 7 ਇੱਕ ਉੱਚੇ ਤੇ ਬੁਲੰਦ ਪਹਾੜ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ ।
Jeremiah 2:20 in Panjabi 20 ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ । ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁੱਕ ਗਈ ।
Jeremiah 2:25 in Panjabi 25 ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਤਰੇਹ ਤੋਂ ਬਚਾ । ਪਰ ਤੂੰ ਆਖਿਆ, ਕੁੱਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਵਾਂਗੀ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 11:13 in Panjabi 13 ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ ।
Jeremiah 44:17 in Panjabi 17 ਪਰ ਅਸੀਂ ਜਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ । ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸੀਂ ਆਪ, ਸਾਡੇ ਪਿਉ-ਦਾਦਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ । ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ
Ezekiel 16:15 in Panjabi 15 ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ । ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ ।
Ezekiel 16:28 in Panjabi 28 ਫੇਰ ਅੱਸ਼ੂਰੀਆਂ ਨਾਲ ਵਿਭਚਾਰ ਕੀਤਾ ਕਿਉਂ ਜੋ ਤੂੰ ਰੱਜਦੀ ਨਹੀਂ ਸੀ, ਹਾਂ, ਤੂੰ ਉਹਨਾਂ ਨਾਲ ਵੀ ਵਿਭਚਾਰ ਕੀਤਾ, ਪਰ ਤੂੰ ਨਾ ਰੱਜੀ ।
Ezekiel 23:5 in Panjabi 5 ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਤ ਹੋ ਗਈ ।
Ezekiel 23:16 in Panjabi 16 ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ ।
Ezekiel 23:40 in Panjabi 40 ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Hosea 2:2 in Panjabi 2 ਆਪਣੀ ਮਾਂ ਦੇ ਨਾਲ ਝਗੜਾ ਕਰੋ ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ । ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ !
Hosea 2:8 in Panjabi 8 ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ !
Hosea 2:12 in Panjabi 12 ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ । ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ ।
Hosea 3:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ ।
Hosea 4:5 in Panjabi 5 ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ਼ ਕਰਾਂਗਾ ।
Hosea 4:12 in Panjabi 12 ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ ।
Hosea 8:9 in Panjabi 9 ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਖੋਤਾ ਇਕੱਲਾ ਅਵਾਰਾ ਹੋਵੇ । ਅਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ ।
Hosea 9:10 in Panjabi 10 ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ, ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਉਹ ਬਆਲ - ਪਓਰ ਨੂੰ ਗਏ, ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨ ਮੋਹਣੇ ਵਾਂਗੂੰ ਘਿਣਾਉਣੇ ਹੋ ਗਏ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।
Revelation 17:1 in Panjabi 1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ !