Hosea 2:8 in Panjabi 8 ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ !
Other Translations King James Version (KJV) For she did not know that I gave her corn, and wine, and oil, and multiplied her silver and gold, which they prepared for Baal.
American Standard Version (ASV) For she did not know that I gave her the grain, and the new wine, and the oil, and multiplied unto her silver and gold, which they used for Baal.
Bible in Basic English (BBE) For she had no knowledge that it was I who gave her the grain and the wine and the oil, increasing her silver and gold which they gave to the Baal.
Darby English Bible (DBY) And she did not know that I had given her the corn and the new wine and the oil, and had multiplied to her the silver and gold, which they employed for Baal.
World English Bible (WEB) For she did not know that I gave her the grain, the new wine, and the oil, And multiplied to her silver and gold, which they used for Baal.
Young's Literal Translation (YLT) And she knew not that I had given to her, The corn, and the new wine, and the oil. Yea, silver I did multiply to her, And the gold they prepared for Baal.
Cross Reference Exodus 32:2 in Panjabi 2 ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ ।
Judges 9:27 in Panjabi 27 ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ ।
Judges 17:1 in Panjabi 1 ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ ।
Isaiah 1:3 in Panjabi 3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ ।
Isaiah 24:7 in Panjabi 7 ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਕੇ ਭਰਦੇ ਹਨ ।
Isaiah 46:6 in Panjabi 6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ !
Jeremiah 7:18 in Panjabi 18 ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਭਈ ਅਕਾਸ਼ ਦੀ ਰਾਣੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ !
Jeremiah 44:17 in Panjabi 17 ਪਰ ਅਸੀਂ ਜਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ । ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸੀਂ ਆਪ, ਸਾਡੇ ਪਿਉ-ਦਾਦਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ । ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ
Ezekiel 16:16 in Panjabi 16 ਤੂੰ ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ ।
Daniel 5:3 in Panjabi 3 ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਹਨਾਂ ਵਿੱਚੋਂ ਪੀਤੀ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Hosea 2:5 in Panjabi 5 ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ !
Hosea 4:11 in Panjabi 11 ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ ।
Hosea 8:4 in Panjabi 4 ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ । ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ ।
Hosea 10:1 in Panjabi 1 ਇਸਰਾਏਲ ਹਰੀ ਭਰੀ ਬੇਲ ਹੈ, ਜੋ ਫਲ ਦਿੰਦੀ ਹੈ । ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ ।
Hosea 13:2 in Panjabi 2 ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ !
Habakkuk 1:16 in Panjabi 16 ਇਸ ਲਈ ਉਹ ਆਪਣੇ ਜਾਲ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ ਲਈ ਧੂਪ ਧੁਖਾਉਂਦਾ ਹੈ ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ ।
Luke 15:13 in Panjabi 13 ਕੁੱਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁੱਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ ।
Luke 16:1 in Panjabi 1 ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ ।
Acts 17:23 in Panjabi 23 ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ” । ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।