Hosea 3:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ ।
Other Translations King James Version (KJV) Then said the LORD unto me, Go yet, love a woman beloved of her friend, yet an adulteress, according to the love of the LORD toward the children of Israel, who look to other gods, and love flagons of wine.
American Standard Version (ASV) And Jehovah said unto me, Go again, love a woman beloved of `her' friend, and an adulteress, even as Jehovah loveth the children of Israel, though they turn unto other gods, and love cakes of raisins.
Bible in Basic English (BBE) And the Lord said to me, Give your love again to a woman who has a lover and is false to her husband, even as the Lord has love for the children of Israel, though they are turned to other gods and are lovers of grape-cakes.
Darby English Bible (DBY) And Jehovah said unto me, Go again, love a woman beloved of a friend, and an adulteress, according to the love of Jehovah for the children of Israel, though they turn to other gods, and love raisin-cakes.
World English Bible (WEB) Yahweh said to me, "Go again, love a woman loved by another, and an adulteress, even as Yahweh loves the children of Israel, though they turn to other gods, and love cakes of raisins."
Young's Literal Translation (YLT) And Jehovah saith unto me: `Again, go, love a woman, loved of a friend, and an adulteress, like the loved of Jehovah, the sons of Israel, and they are turning unto other gods, and are lovers of grape-cakes.'
Cross Reference Exodus 32:6 in Panjabi 6 ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਤੇ ਹੱਸਣ ਖੇਲਣ ਨੂੰ ਉੱਠੇ ।
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Judges 9:27 in Panjabi 27 ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ ।
Judges 10:16 in Panjabi 16 ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ ।
2 Samuel 6:19 in Panjabi 19 ਅਤੇ ਉਸ ਨੇ ਸਾਰਿਆ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦੀ ਬੋਟੀ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿਤੀ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ ।
2 Kings 13:23 in Panjabi 23 ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ ।
Nehemiah 9:18 in Panjabi 18 ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, 'ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ !' ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Nehemiah 9:31 in Panjabi 31 ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ਼ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ ।
Psalm 106:43 in Panjabi 43 ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ ।
Psalm 123:2 in Panjabi 2 ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਿਨ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ ।
Isaiah 17:7 in Panjabi 7 ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਵੇਖਣਗੀਆਂ ।
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 3:12 in Panjabi 12 ਜਾਹ,ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ,- ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ ।
Jeremiah 3:20 in Panjabi 20 ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਭਰਤੇ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ ।
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Hosea 1:2 in Panjabi 2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਤੀਵੀਂ ਨਾਲ ਵਿਆਹ ਕਰ । ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ । ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ ।
Hosea 4:11 in Panjabi 11 ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ ।
Hosea 7:5 in Panjabi 5 ਸਾਡੇ ਰਾਜੇ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬੀਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ ।
Hosea 9:1 in Panjabi 1 ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ !
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Amos 2:8 in Panjabi 8 ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ ।
Amos 6:6 in Panjabi 6 ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ !
Micah 7:7 in Panjabi 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zechariah 1:16 in Panjabi 16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ । ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ ।
Matthew 26:50 in Panjabi 50 ਤਾਂ ਯਿਸੂ ਨੇ ਉਹ ਨੂੰ ਆਖਿਆ, ਮਿੱਤਰਾ ਕਿਵੇਂ ਆਇਆ ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ ।
Luke 1:54 in Panjabi 54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
1 Corinthians 10:7 in Panjabi 7 ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ । ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ ।”
1 Corinthians 10:21 in Panjabi 21 ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ । ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ