Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Other Translations King James Version (KJV) For the children of Israel shall abide many days without a king, and without a prince, and without a sacrifice, and without an image, and without an ephod, and without teraphim:
American Standard Version (ASV) For the children of Israel shall abide many days without king, and without prince, and without sacrifice, and without pillar, and without ephod or teraphim:
Bible in Basic English (BBE) For the children of Israel will for a long time be without king and without ruler, without offerings and without pillars, and without ephod or images.
Darby English Bible (DBY) For the children of Israel shall abide many days without king, and without prince, and without sacrifice, and without statue, and without ephod and teraphim.
World English Bible (WEB) For the children of Israel shall abide many days without king, and without prince, and without sacrifice, and without sacred stone, and without ephod or idols.
Young's Literal Translation (YLT) For many days remain do the sons of Israel without a king, and there is no prince, and there is no sacrifice, and there is no standing pillar, and there is no ephod and teraphim.
Cross Reference Genesis 31:19 in Panjabi 19 ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ ।
Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Exodus 28:4 in Panjabi 4 ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ ।
Leviticus 8:7 in Panjabi 7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ ।
Judges 8:27 in Panjabi 27 ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ, ਅਤੇ ਉੱਥੇ ਸਾਰੇ ਇਸਰਾਏਲੀ ਵਿਭਚਾਰੀਆਂ ਵਾਂਗ ਉਸ ਦੇ ਪਿੱਛੇ ਲੱਗ ਗਏ ਅਤੇ ਇਹ ਗੱਲ ਗਿਦਾਊਨ ਅਤੇ ਉਸ ਦੇ ਘਰਾਣੇ ਲਈ ਫਾਹੀ ਹੋ ਗਈ ।
Judges 17:5 in Panjabi 5 ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ ।
Judges 18:17 in Panjabi 17 ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ ।
1 Samuel 2:18 in Panjabi 18 ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ ।
1 Samuel 14:3 in Panjabi 3 ਆਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤ੍ਰਾ ਅਤੇ ਏਲੀ ਦਾ ਪੜਪੋਤ੍ਰਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ ।
1 Samuel 21:9 in Panjabi 9 ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ । ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ । ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ । ਉਹੋ ਮੈਨੂੰ ਦੇ ।
1 Samuel 22:18 in Panjabi 18 ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ ।
1 Samuel 23:6 in Panjabi 6 ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ ।
1 Samuel 23:9 in Panjabi 9 ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ਼ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ ।
1 Samuel 30:7 in Panjabi 7 ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐੱਥੇ ਮੇਰੇ ਕੋਲ ਏਫੋਦ ਲੈ ਆ । ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫੋਦ ਲੈ ਆਇਆ
2 Samuel 6:14 in Panjabi 14 ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਚੋਗਾ ਪਹਿਨਿਆ ਹੋਇਆ ਸੀ ।
2 Kings 23:24 in Panjabi 24 ਇਸ ਦੇ ਨਾਲ ਯੋਸੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ।
2 Chronicles 15:2 in Panjabi 2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ । ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ । ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
Isaiah 19:19 in Panjabi 19 ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ ।
Jeremiah 15:4 in Panjabi 4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ ।
Ezekiel 20:32 in Panjabi 32 ਉਹ ਗੱਲ ਜਿਹੜੀ ਤੁਹਾਡੇ ਮਨ ਵਿੱਚ ਆਉਂਦੀ ਹੈ, ਕਦੇ ਵੀ ਨਹੀਂ ਹੋਵੇਗੀ, ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗੂੰ ਲੱਕੜ ਅਤੇ ਪੱਥਰ ਦੀ ਪੂਜਾ ਕਰਾਂਗੇ ।
Ezekiel 21:21 in Panjabi 21 ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ ।
Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Daniel 9:27 in Panjabi 27 ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਂਟਾ ਨੂੰ ਮੁਕਾ ਦੇਵੇਗਾ ਅਤੇ ਘਿਨਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ ।
Daniel 11:31 in Panjabi 31 ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ।
Daniel 12:11 in Panjabi 11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।
Hosea 2:11 in Panjabi 11 ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ ।
Hosea 10:1 in Panjabi 1 ਇਸਰਾਏਲ ਹਰੀ ਭਰੀ ਬੇਲ ਹੈ, ਜੋ ਫਲ ਦਿੰਦੀ ਹੈ । ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ ।
Hosea 13:11 in Panjabi 11 ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ ।
Micah 5:11 in Panjabi 11 ਮੈਂ ਤੇਰੇ ਦੇਸ਼ ਦੇ ਸ਼ਹਿਰਾਂ ਨੂੰ ਨਾਸ਼ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ ।
Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।
Matthew 24:1 in Panjabi 1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
John 19:15 in Panjabi 15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ ? ” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ ।”
Acts 6:13 in Panjabi 13 ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ ।
Hebrews 10:26 in Panjabi 26 ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ