Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Other Translations King James Version (KJV) Afterward shall the children of Israel return, and seek the LORD their God, and David their king; and shall fear the LORD and his goodness in the latter days.
American Standard Version (ASV) afterward shall the children of Israel return, and seek Jehovah their God, and David their king, and shall come with fear unto Jehovah and to his goodness in the latter days.
Bible in Basic English (BBE) And after that, the children of Israel will come back and go in search of the Lord their God and David their king; and they will come in fear to the Lord and to his mercies in the days to come.
Darby English Bible (DBY) Afterwards shall the children of Israel return, and seek Jehovah their God, and David their king; and shall turn with fear toward Jehovah and toward his goodness, at the end of the days.
World English Bible (WEB) Afterward the children of Israel shall return, and seek Yahweh their God, and David their king, and shall come with trembling to Yahweh and to his blessings in the last days.
Young's Literal Translation (YLT) Afterwards turned back have the sons of Israel, and sought Jehovah their God, and David their king, and have hastened unto Jehovah, and unto His goodness, in the latter end of the days.
Cross Reference Numbers 24:14 in Panjabi 14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ । ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ ।
Deuteronomy 4:30 in Panjabi 30 ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,
1 Kings 12:16 in Panjabi 16 ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ ? । ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ ।
Psalm 130:3 in Panjabi 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 27:12 in Panjabi 12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।
Isaiah 55:3 in Panjabi 3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ ।
Jeremiah 3:22 in Panjabi 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ । ਵੇਖ,ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 30:9 in Panjabi 9 ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ ।
Jeremiah 30:24 in Panjabi 24 ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ । ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ ।
Jeremiah 31:6 in Panjabi 6 ਇੱਕ ਦਿਨ ਆਵੇਗਾ ਕਿ ਅਫਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ ! ।
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ ।
Jeremiah 33:17 in Panjabi 17 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Ezekiel 16:63 in Panjabi 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 37:22 in Panjabi 22 ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ ।
Ezekiel 38:8 in Panjabi 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
Ezekiel 38:16 in Panjabi 16 ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਅਖੀਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ ।
Daniel 2:28 in Panjabi 28 ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ । ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ ।
Daniel 10:14 in Panjabi 14 ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ ।
Hosea 5:6 in Panjabi 6 ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ ।
Hosea 5:15 in Panjabi 15 ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ । ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ ।
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Acts 15:16 in Panjabi 16 “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।