Hosea 4:1 in Panjabi 1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ !
Other Translations King James Version (KJV) Hear the word of the LORD, ye children of Israel: for the LORD hath a controversy with the inhabitants of the land, because there is no truth, nor mercy, nor knowledge of God in the land.
American Standard Version (ASV) Hear the word of Jehovah, ye children of Israel; for Jehovah hath a controversy with the inhabitants of the land, because there is no truth, nor goodness, nor knowledge of God in the land.
Bible in Basic English (BBE) Give ear to the word of the Lord, O children of Israel; for the Lord has a cause against the people of this land, because there is no good faith in it, and no mercy and no knowledge of God in the land.
Darby English Bible (DBY) Hear the word of Jehovah, ye children of Israel; for Jehovah hath a controversy with the inhabitants of the land; for there is no truth, nor goodness, nor knowledge of God in the land.
World English Bible (WEB) Hear the word of Yahweh, you children of Israel; For Yahweh has a charge against the inhabitants of the land: "Indeed there is no truth, Nor goodness, Nor knowledge of God in the land.
Young's Literal Translation (YLT) `Hear a word of Jehovah, sons of Israel, For a strife `is' to Jehovah with inhabitants of the land, For there is no truth, nor kindness, Nor knowledge of God, in the land,
Cross Reference 1 Kings 22:19 in Panjabi 19 ਉਹ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ । ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ ।
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Isaiah 1:18 in Panjabi 18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ ।
Isaiah 3:13 in Panjabi 13 ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ ।
Isaiah 5:3 in Panjabi 3 ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ ਦਾ ਫ਼ੈਸਲਾ ਕਰੋ ।
Isaiah 28:14 in Panjabi 14 ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
Isaiah 34:1 in Panjabi 1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ !
Isaiah 34:8 in Panjabi 8 ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Jeremiah 2:4 in Panjabi 4 ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
Jeremiah 4:22 in Panjabi 22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ । ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ । ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ ।
Jeremiah 4:28 in Panjabi 28 ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ ।
Jeremiah 5:4 in Panjabi 4 ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 7:2 in Panjabi 2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
Jeremiah 7:28 in Panjabi 28 ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ । ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ ।
Jeremiah 9:20 in Panjabi 20 ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ !
Jeremiah 19:3 in Panjabi 3 ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ ! ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ । ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
Jeremiah 25:31 in Panjabi 31 ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਉ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ ।
Jeremiah 34:4 in Panjabi 4 ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
Hosea 5:1 in Panjabi 1 ਹੇ ਜਾਜਕੋ, ਇਹ ਨਾ ਸੁਣੋ ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ ।
Hosea 12:2 in Panjabi 2 ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ ।
Amos 7:16 in Panjabi 16 ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, ਤੂੰ ਕਹਿੰਦਾ ਹੈਂ, 'ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ !'
Micah 6:2 in Panjabi 2 ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ ।
Micah 7:2 in Panjabi 2 ਭਗਤ ਲੋਕ ਧਰਤੀ ਤੋਂ ਨਾਸ਼ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ ।
John 8:55 in Panjabi 55 ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ । ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ । ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
1 Corinthians 15:34 in Panjabi 34 ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ । ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ ।
Revelation 2:11 in Panjabi 11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੇਗੀ ।
Revelation 2:29 in Panjabi 29 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।