Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Other Translations King James Version (KJV) My people are destroyed for lack of knowledge: because thou hast rejected knowledge, I will also reject thee, that thou shalt be no priest to me: seeing thou hast forgotten the law of thy God, I will also forget thy children.
American Standard Version (ASV) My people are destroyed for lack of knowledge: because thou hast rejected knowledge, I will also reject thee, that thou shalt be no priest to me: seeing thou hast forgotten the law of thy God, I also will forget thy children.
Bible in Basic English (BBE) Destruction has overtaken my people because they have no knowledge; because you have given up knowledge, I will give you up, so that you will be no priest to me, because you have not kept in mind the law of your God, I will not keep your children in my memory.
Darby English Bible (DBY) My people are destroyed for lack of knowledge; for thou hast rejected knowledge, and I will reject thee, that thou shalt be no priest to me; seeing thou hast forgotten the law of thy God, I also will forget thy children.
World English Bible (WEB) My people are destroyed for lack of knowledge. Because you have rejected knowledge, I will also reject you, That you may be no priest to me. Because you have your God's law, I will also forget your children.
Young's Literal Translation (YLT) Cut off have been My people for lack of knowledge, Because thou knowledge hast rejected, I reject thee from being priest to Me, And thou forgettest the law of thy God, I forget thy sons, I also!
Cross Reference 1 Samuel 2:12 in Panjabi 12 ਹੁਣ ਏਲੀ ਦੇ ਪੁੱਤਰ ਦੁਸ਼ਟ ਸਨ । ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ ।
1 Samuel 2:28 in Panjabi 28 ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਂਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ ?
1 Samuel 3:12 in Panjabi 12 ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ ।
2 Kings 17:16 in Panjabi 16 ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ ।
2 Chronicles 15:3 in Panjabi 3 ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ
Job 36:12 in Panjabi 12 ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ਼ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ !
Psalm 119:61 in Panjabi 61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀ ਵਿਸਾਰਿਆ ।
Psalm 119:139 in Panjabi 139 ਮੇਰੀ ਗੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ ।
Proverbs 1:30 in Panjabi 30 ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
Proverbs 19:2 in Panjabi 2 ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ ।
Isaiah 1:3 in Panjabi 3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ ।
Isaiah 3:12 in Panjabi 12 ਮੇਰੀ ਪਰਜਾ ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ । ਮੇਰੀ ਪਰਜਾ ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ ।
Isaiah 5:13 in Panjabi 13 ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ ।
Isaiah 17:10 in Panjabi 10 ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Isaiah 28:7 in Panjabi 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ !
Isaiah 45:20 in Panjabi 20 ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ । ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ !
Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Jeremiah 2:8 in Panjabi 8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ ।
Jeremiah 4:22 in Panjabi 22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ । ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ । ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 5:21 in Panjabi 21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Jeremiah 8:7 in Panjabi 7 ਨਾਲੇ ਹਵਾਈ ਲੰਮਢੀਂਗ ਆਪਣਾ ਸਮਾ ਜਾਣਦੀ ਹੈ, ਖੁਮਰੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ ।
Hosea 2:13 in Panjabi 13 ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ ।
Hosea 4:1 in Panjabi 1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ !
Hosea 4:12 in Panjabi 12 ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ ।
Hosea 6:6 in Panjabi 6 ਮੈਂ ਦਯਾ ਚਾਹੁੰਦਾ ਹਾਂ, ਨਾ ਕਿ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ ।
Hosea 8:1 in Panjabi 1 ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ ।
Hosea 8:12 in Panjabi 12 ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ ।
Hosea 8:14 in Panjabi 14 ਇਸਰਾਏਲ ਆਪਣੇ ਸਿਰਜਣਹਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ ।
Hosea 13:6 in Panjabi 6 ਉਹ ਆਪਣੀਆਂ ਚਾਰਗਾਹਾਂ ਦੇ ਵਿਤ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ ।
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Zechariah 11:15 in Panjabi 15 ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ
Malachi 2:1 in Panjabi 1 ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ
Malachi 2:7 in Panjabi 7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ ।
Matthew 1:6 in Panjabi 6 ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ ।
Matthew 15:3 in Panjabi 3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ ?
Matthew 15:8 in Panjabi 8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ ।
Matthew 15:14 in Panjabi 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ ।
Matthew 21:41 in Panjabi 41 ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ ।
Matthew 23:16 in Panjabi 16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ ।
Mark 12:8 in Panjabi 8 ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗੋਂ ਬਾਹਰ ਸੁੱਟਿਆ ।
Luke 20:16 in Panjabi 16 ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ ਹੋਰ ਕਿਸੇ ਨੂੰ ਦੇ ਦੇਵੇਗਾ । ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ !
2 Corinthians 4:3 in Panjabi 3 ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ ।