Hosea 8:1 in Panjabi 1 ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ ।
Other Translations King James Version (KJV) Set the trumpet to thy mouth. He shall come as an eagle against the house of the LORD, because they have transgressed my covenant, and trespassed against my law.
American Standard Version (ASV) `Set' the trumpet to thy mouth. As an eagle `he cometh' against the house of Jehovah, because they have transgressed my covenant, and trespassed against my law.
Bible in Basic English (BBE) Put the horn to your mouth. He comes like an eagle against the house of the Lord; because they have gone against my agreement, they have not kept my law.
Darby English Bible (DBY) Set the trumpet to thy mouth. [He cometh] as an eagle against the house of Jehovah, because they have transgressed my covenant, and rebelled against my law.
World English Bible (WEB) "Put the trumpet to your lips! Something like an eagle is over Yahweh's house, Because they have broken my covenant, And rebelled against my law.
Young's Literal Translation (YLT) `Unto thy mouth -- a trumpet, As an eagle against the house of Jehovah, Because they transgressed My covenant, And against My law they have rebelled.
Cross Reference Deuteronomy 28:49 in Panjabi 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
2 Kings 18:27 in Panjabi 27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਤੇ ਤੇਰੇ ਕੋਲ ਇਹ ਗੱਲਾਂ ਆਖਣ ਲਈ ਮੈਨੂੰ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜੋ ਕੰਧ ਉੱਤੇ ਬੈਠੇ ਹੋਏ ਹਨ ਕਿ ਉਹ ਤੁਹਾਡੇ ਨਾਲ ਹੀ ਆਪਣਾ ਮਲ ਖਾਣ ਤੇ ਆਪਣਾ ਮੂਤ ਪੀਣ ?
Isaiah 18:3 in Panjabi 3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ !
Isaiah 24:5 in Panjabi 5 ਧਰਤੀ ਆਪਣੇ ਵਾਸੀਆਂ ਹੇਠ ਭ੍ਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ ।
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 4:5 in Panjabi 5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇੱਕਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ !
Jeremiah 4:13 in Panjabi 13 ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤਿੱਖੇ ਹਨ, ਹਾਇ ਸਾਨੂੰ ! ਅਸੀਂ ਬਰਬਾਦ ਹੋ ਗਏ !
Jeremiah 6:1 in Panjabi 1 ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ ।
Jeremiah 31:32 in Panjabi 32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜਿਆ ਭਈ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ
Jeremiah 48:40 in Panjabi 40 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਲਾਰੇਗਾ ।
Jeremiah 51:27 in Panjabi 27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ !
Ezekiel 7:14 in Panjabi 14 ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁੱਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ ।
Ezekiel 16:59 in Panjabi 59 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,
Ezekiel 33:3 in Panjabi 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Hosea 5:8 in Panjabi 8 ਗਿਬਆਹ ਵਿੱਚ ਨਰਸਿੰਗਾ ਫੂਕੋ ! ਰਾਮਾਹ ਵਿੱਚ ਤੁਰ੍ਹੀ ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ !
Hosea 6:7 in Panjabi 7 ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ ।
Hosea 9:15 in Panjabi 15 ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਉਹਨਾਂ ਦੇ ਸਾਰੇ ਹਾਕਮ ਬਾਗੀ ਹਨ ।
Joel 2:1 in Panjabi 1 ਸੀਯੋਨ ਵਿੱਚ ਤੁਰ੍ਹੀ ਫੂਕੋ ! ਮੇਰੇ ਪਵਿੱਤਰ ਪਹਾੜ ਉੱਤੇ ਸਾਂਹ ਖਿੱਚ ਦੇ ਫੂਕੋ ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ !
Joel 2:15 in Panjabi 15 ਸੀਯੋਨ ਵਿੱਚ ਤੁਰ੍ਹੀ ਫੂਕੋ ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ !
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Amos 8:3 in Panjabi 3 ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ !”
Amos 9:1 in Panjabi 1 ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ ।
Habakkuk 1:8 in Panjabi 8 ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ !
Zephaniah 1:16 in Panjabi 16 ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ ।
Zechariah 9:14 in Panjabi 14 ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ ।
Zechariah 11:1 in Panjabi 1 ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ !
Matthew 24:28 in Panjabi 28 ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ ।
1 Corinthians 15:52 in Panjabi 52 ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ । ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ ।
Hebrews 8:8 in Panjabi 8 ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,