Hosea 9:15 in Panjabi 15 ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਉਹਨਾਂ ਦੇ ਸਾਰੇ ਹਾਕਮ ਬਾਗੀ ਹਨ ।
Other Translations King James Version (KJV) All their wickedness is in Gilgal: for there I hated them: for the wickedness of their doings I will drive them out of mine house, I will love them no more: all their princes are revolters.
American Standard Version (ASV) All their wickedness is in Gilgal; for there I hated them: because of the wickedness of their doings I will drive them out of my house; I will love them no more; all their princes are revolters.
Bible in Basic English (BBE) All their evil-doing is in Gilgal; there I had hate for them; because of their evil-doing I will send them out of my house; they will no longer be dear to me; all their rulers are uncontrolled.
Darby English Bible (DBY) All their wickedness is in Gilgal; for there I hated them: because of the wickedness of their doings, I will drive them out of my house, I will love them no more: all their princes are rebellious.
World English Bible (WEB) "All their wickedness is in Gilgal; For there I hated them. Because of the wickedness of their deeds I will drive them out of my house! I will love them no more. All their princes are rebels.
Young's Literal Translation (YLT) All their evil `is' in Gilgal, Surely there I have hated them, Because of the evil of their doings, Out of My house I do drive them, I add not to love them, all their heads `are' apostates.
Cross Reference Leviticus 26:30 in Panjabi 30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ ।
Joshua 4:19 in Panjabi 19 ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਰੀਕ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ ।
Joshua 5:2 in Panjabi 2 ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ ।
Joshua 10:43 in Panjabi 43 ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ ।
1 Samuel 7:16 in Panjabi 16 ਅਤੇ ਹਰੇਕ ਸਾਲ ਬੈਤੇਲ ਅਤੇ ਗਿਲਗਾਲ ਅਤੇ ਮਿਸਫਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਂ ਕਰਦਾ ਸੀ ।
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
2 Kings 17:17 in Panjabi 17 ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
Psalm 78:60 in Panjabi 60 ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Jeremiah 3:8 in Panjabi 8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ
Jeremiah 5:5 in Panjabi 5 ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ । ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ ।
Jeremiah 11:15 in Panjabi 15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Ezekiel 22:27 in Panjabi 27 ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ਼ ਕਰਦੇ ਹਨ ।
Ezekiel 23:18 in Panjabi 18 ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ ।
Hosea 1:6 in Panjabi 6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ ।
Hosea 1:9 in Panjabi 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Hosea 4:9 in Panjabi 9 ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ ।
Hosea 4:15 in Panjabi 15 ਭਾਵੇਂ, ਹੇ ਇਸਰਾਏਲ, ਤੂੰ ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ । ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ ।
Hosea 5:1 in Panjabi 1 ਹੇ ਜਾਜਕੋ, ਇਹ ਨਾ ਸੁਣੋ ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ ।
Hosea 7:2 in Panjabi 2 ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ ।
Hosea 9:3 in Panjabi 3 ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਅਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ ।
Hosea 9:17 in Panjabi 17 ਮੇਰਾ ਪਰਮੇਸ਼ੁਰ ਉਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਉਹ ਉਸ ਦੀ ਨਹੀਂ ਸੁਣਦੇ, ਅਤੇ ਉਹ ਕੌਮਾਂ ਵਿੱਚ ਅਵਾਰਾ ਫਿਰਨਗੇ ।
Hosea 12:11 in Panjabi 11 ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ ।
Amos 4:4 in Panjabi 4 “ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ ।
Amos 5:5 in Panjabi 5 ਪਰ ਬੈਤਏਲ ਦੀ ਖੋਜ਼ ਨਾ ਕਰੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰ-ਸ਼ਬਾ ਨੂੰ ਜਾਓ, ਕਿਉਂ ਜੋ ਗਿਲਗਾਲ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ ਅਤੇ ਬੈਤਏਲ ਮੁੱਕ ਜਾਵੇਗਾ ।
Amos 5:27 in Panjabi 27 ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ, ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ !
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 6:5 in Panjabi 5 ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ !
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Acts 4:5 in Panjabi 5 ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ ।
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
Acts 5:21 in Panjabi 21 ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ ।