Hosea 9:4 in Panjabi 4 ਉਹ ਯਹੋਵਾਹ ਲਈ ਮੈਅ ਨਾ ਡੋਹਲਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ ।
Other Translations King James Version (KJV) They shall not offer wine offerings to the LORD, neither shall they be pleasing unto him: their sacrifices shall be unto them as the bread of mourners; all that eat thereof shall be polluted: for their bread for their soul shall not come into the house of the LORD.
American Standard Version (ASV) They shall not pour out wine-offerings to Jehovah, neither shall they be pleasing unto him: their sacrifices shall be unto them as the bread of mourners; all that eat thereof shall be polluted; for their bread shall be for their appetite; it shall not come into the house of Jehovah.
Bible in Basic English (BBE) They will give no wine offering to the Lord, they will not make offerings ready for him; their bread will be like the bread of those in sorrow; all who take it will be unclean, because their bread will be only for their desire, it will not come into the house of the Lord.
Darby English Bible (DBY) They shall pour out no [offerings of] wine to Jehovah, neither shall their sacrifices be pleasing unto him: they shall be unto them as the bread of mourners; all that eat thereof shall be defiled: for their bread shall be for themselves; it shall not come into the house of Jehovah.
World English Bible (WEB) They won't pour out wine offerings to Yahweh, Neither will they be pleasing to him. Their sacrifices will be to them like the bread of mourners; All who eat of it will be polluted; For their bread will be for their appetite. It will not come into the house of Yahweh.
Young's Literal Translation (YLT) They pour not out wine to Jehovah, Nor are they sweet to Him, Their sacrifices `are' as bread of mourners to them, All eating it are unclean: For their bread `is' for themselves, It doth not come into the house of Jehovah.
Cross Reference Exodus 40:23 in Panjabi 23 ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
Leviticus 17:11 in Panjabi 11 ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ ।
Leviticus 21:6 in Panjabi 6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ ।
Leviticus 21:8 in Panjabi 8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ । ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ ।
Leviticus 21:17 in Panjabi 17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ ।
Leviticus 21:21 in Panjabi 21 ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ । ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ ।
Numbers 4:7 in Panjabi 7 ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ ।
Numbers 19:11 in Panjabi 11 ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ ।
Numbers 28:2 in Panjabi 2 ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ ।
Deuteronomy 26:14 in Panjabi 14 ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ ।
Nehemiah 8:9 in Panjabi 9 ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ ।
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Isaiah 57:6 in Panjabi 6 ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ ?
Isaiah 66:3 in Panjabi 3 ਬਲਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ ।
Jeremiah 6:20 in Panjabi 20 ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ ।
Ezekiel 24:17 in Panjabi 17 ਚੁੱਪ ਚੁੱਪੀਤੇ ਹੌਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪੱਗ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ ।
Ezekiel 24:22 in Panjabi 22 ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ । ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Hosea 8:13 in Panjabi 13 ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ । ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ ।
Joel 1:13 in Panjabi 13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ !
Joel 2:14 in Panjabi 14 ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ ?
Amos 4:4 in Panjabi 4 “ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ ।
Amos 5:22 in Panjabi 22 ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ ।
Amos 8:11 in Panjabi 11 ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ ।
Haggai 2:13 in Panjabi 13 ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ ।
Malachi 1:9 in Panjabi 9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ । ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ ? ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 2:13 in Panjabi 13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ ।
John 6:51 in Panjabi 51 ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ । ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ । ਇਹ ਰੋਟੀ ਮੇਰਾ ਸਰੀਰ ਹੈ । ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ ।”