Hosea 9:7 in Panjabi 7 ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ ।
Other Translations King James Version (KJV) The days of visitation are come, the days of recompence are come; Israel shall know it: the prophet is a fool, the spiritual man is mad, for the multitude of thine iniquity, and the great hatred.
American Standard Version (ASV) The days of visitation are come, the days of recompense are come; Israel shall know it: the prophet is a fool, the man that hath the spirit is mad, for the abundance of thine iniquity, and because the enmity is great.
Bible in Basic English (BBE) The days of punishment, the days of reward are come; Israel will be put to shame; the prophet is foolish, the man who has the spirit is off his head, because of your great sin.
Darby English Bible (DBY) The days of visitation are come; the days of recompence are come: Israel shall know [it]: the prophet is a fool, the inspired man is mad, because of the greatness of thine iniquity, and the great enmity.
World English Bible (WEB) The days of visitation have come. The days of reckoning have come. Israel will consider the prophet to be a fool, And the man who is inspired to be insane, Because of the abundance of your sins, And because your hostility is great.
Young's Literal Translation (YLT) Come in have the days of inspection, Come in have the days of recompence, Israel doth know! a fool `is' the prophet, Mad `is' the man of the Spirit, Because of the abundance of thine iniquity, And great `is' the hatred.
Cross Reference 2 Kings 9:11 in Panjabi 11 ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ ।
Isaiah 10:3 in Panjabi 3 ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ ?
Isaiah 26:11 in Panjabi 11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ !
Isaiah 34:8 in Panjabi 8 ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ ।
Isaiah 44:25 in Panjabi 25 ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾਂ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫੀ ਬਣਾ ਦਿੰਦਾ ਹਾਂ ।
Jeremiah 6:14 in Panjabi 14 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ ! ਪਰ ਸ਼ਾਂਤੀ ਹੈ ਨਹੀਂ ।
Jeremiah 8:11 in Panjabi 11 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ ! ਪਰ ਸ਼ਾਂਤੀ ਹੈ ਨਹੀਂ ।
Jeremiah 10:15 in Panjabi 15 ਉਹ ਵਿਅਰਥ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ ।
Jeremiah 11:23 in Panjabi 23 ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ ।
Jeremiah 16:18 in Panjabi 18 ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ ।
Jeremiah 23:16 in Panjabi 16 ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ । ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
Jeremiah 29:26 in Panjabi 26 ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜੁੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਨ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
Jeremiah 46:21 in Panjabi 21 ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵਹਿੜੀਆਂ ਵਾਂਗੂੰ ਹਨ । ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸੱਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾ ।
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Ezekiel 7:2 in Panjabi 2 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ ।
Ezekiel 12:22 in Panjabi 22 ਹੇ ਮਨੁੱਖ ਦੇ ਪੁੱਤਰ ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਵਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ ?
Ezekiel 13:3 in Panjabi 3 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁੱਝ ਨਹੀਂ ਵੇਖਿਆ ।
Ezekiel 13:10 in Panjabi 10 ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ।
Ezekiel 14:9 in Panjabi 9 ਜੇਕਰ ਨਬੀ ਧੋਖਾ ਖਾ ਕੇ ਕੁੱਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ ।
Ezekiel 25:17 in Panjabi 17 ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !
Ezekiel 38:23 in Panjabi 23 ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ । ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Hosea 9:8 in Panjabi 8 ਅਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ, ਹੁਣ ਰਿਹਾ ਨਬੀ, - ਉਹ ਦੇ ਸਾਰੇ ਰਾਹਾਂ ਉੱਤੇ ਚਿੜੀਮਾਰ ਦਾ ਜਾਲ ਹੈ, ਅਤੇ ਉਹ ਦੇ ਪਰਮੇਸ਼ੁਰ ਦੇ ਘਰ ਵਿੱਚ ਦੁਸ਼ਮਣੀ ਹੈ ।
Amos 8:2 in Panjabi 2 ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ ? “ ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ ।
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Micah 7:4 in Panjabi 4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ !
Zephaniah 1:14 in Panjabi 14 ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ । ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ !
Zephaniah 3:4 in Panjabi 4 ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,
Zechariah 11:15 in Panjabi 15 ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ
Mark 3:21 in Panjabi 21 ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ ।
Luke 21:22 in Panjabi 22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ ।
Acts 26:24 in Panjabi 24 ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ ।
2 Corinthians 5:13 in Panjabi 13 ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।