Hosea 9:8 in Panjabi 8 ਅਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ, ਹੁਣ ਰਿਹਾ ਨਬੀ, - ਉਹ ਦੇ ਸਾਰੇ ਰਾਹਾਂ ਉੱਤੇ ਚਿੜੀਮਾਰ ਦਾ ਜਾਲ ਹੈ, ਅਤੇ ਉਹ ਦੇ ਪਰਮੇਸ਼ੁਰ ਦੇ ਘਰ ਵਿੱਚ ਦੁਸ਼ਮਣੀ ਹੈ ।
Other Translations King James Version (KJV) The watchman of Ephraim was with my God: but the prophet is a snare of a fowler in all his ways, and hatred in the house of his God.
American Standard Version (ASV) Ephraim `was' a watchman with my God: as for the prophet, a fowler's snare is in all his ways, `and' enmity in the house of his God.
Bible in Basic English (BBE) There is great hate against the watchman of Ephraim, the people of my God; as for the prophet, there is a net in all his ways, and hate in the house of his God.
Darby English Bible (DBY) Is Ephraim a watchman with my God? [nay] the prophet is a fowler's snare on all his ways, enmity in the house of his God.
World English Bible (WEB) A prophet watches over Ephraim with my God. A fowler's snare is on all of his paths, And hostility in the house of his God.
Young's Literal Translation (YLT) Ephraim is looking `away' from My God, The prophet! a snare of a fowler `is' over all his ways, Hatred `is' in the house of his God.
Cross Reference 1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
1 Kings 18:1 in Panjabi 1 ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ ।
1 Kings 18:19 in Panjabi 19 ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ ।
1 Kings 18:36 in Panjabi 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
1 Kings 22:6 in Panjabi 6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜਾਈ ਕਰਾਂ ਜਾਂ ਜਾਣ ਦਿਆਂ ? ਉਨ੍ਹਾਂ ਆਖਿਆ, ਤੁਸੀਂ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
1 Kings 22:11 in Panjabi 11 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧਸੀ ਜਾਓਗੇ
1 Kings 22:22 in Panjabi 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
1 Kings 22:28 in Panjabi 28 ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ ।
2 Kings 2:14 in Panjabi 14 ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ ? ” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ ।
2 Kings 2:21 in Panjabi 21 ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ ।”
2 Kings 3:15 in Panjabi 15 ਪਰ ਹੁਣ ਕਿਸੇ ਵਜਾਉਣ ਵਾਲੇ ਨੂੰ ਮੇਰੇ ਕੋਲ ਲਿਆਓ, ਕਿਉਂ ਜੋ ਇਸ ਤਰ੍ਹਾਂ ਹੁੰਦਾ ਸੀ ਕਿ ਜਦੋਂ ਵਜਾਉਣ ਵਾਲਾ ਤਾਰਾਂ ਨੂੰ ਛੇੜਦਾ ਸੀ, ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ ।
2 Kings 4:1 in Panjabi 1 ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈ ਮੰਨਦਾ ਸੀ । ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ ।
2 Kings 4:33 in Panjabi 33 ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ।
2 Kings 4:41 in Panjabi 41 ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ ।
2 Kings 4:43 in Panjabi 43 ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ ? ” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ ।
2 Kings 5:14 in Panjabi 14 ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ ।
2 Kings 5:27 in Panjabi 27 ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ ।”
2 Kings 6:17 in Panjabi 17 ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਹਾੜ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ ।
2 Kings 7:2 in Panjabi 2 ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸੱਕਦੀ ਹੈ ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ ।
2 Kings 7:19 in Panjabi 19 ਉਸ ਅਹੁਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ, ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਾਂ ਵੀ ਕੀ ਇਹ ਗੱਲ ਹੋ ਸੱਕਦੀ ਹੈ ? ਅਤੇ ਉਹ ਨੇ ਆਖਿਆ ਸੀ, ਵੇਖ, ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ, ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ ।
2 Kings 13:21 in Panjabi 21 ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ । ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੋਹਿਆ ਤਾਂ ਉਹ ਜੀ ਉਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ ।
Song of Solomon 3:3 in Panjabi 3 ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ ? “
Isaiah 62:6 in Panjabi 6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ !
Jeremiah 6:14 in Panjabi 14 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ ! ਪਰ ਸ਼ਾਂਤੀ ਹੈ ਨਹੀਂ ।
Jeremiah 6:17 in Panjabi 17 ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ ।
Jeremiah 14:13 in Panjabi 13 ਤਦ ਮੈਂ ਆਖਿਆ, ਹਾਇ ਪ੍ਰਭੂ ਯਹੋਵਾਹ ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
Jeremiah 31:6 in Panjabi 6 ਇੱਕ ਦਿਨ ਆਵੇਗਾ ਕਿ ਅਫਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ ! ।
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Lamentations 4:13 in Panjabi 13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ ।
Ezekiel 3:17 in Panjabi 17 ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ ।
Ezekiel 33:7 in Panjabi 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ । ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ ।
Hosea 5:1 in Panjabi 1 ਹੇ ਜਾਜਕੋ, ਇਹ ਨਾ ਸੁਣੋ ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ ।
Micah 7:4 in Panjabi 4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ !
John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
Romans 3:7 in Panjabi 7 ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ ।
Hebrews 13:17 in Panjabi 17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।