Isaiah 1:15 in Panjabi 15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ ।
Other Translations King James Version (KJV) And when ye spread forth your hands, I will hide mine eyes from you: yea, when ye make many prayers, I will not hear: your hands are full of blood.
American Standard Version (ASV) And when ye spread forth your hands, I will hide mine eyes from you; yea, when ye make many prayers, I will not hear: your hands are full of blood.
Bible in Basic English (BBE) And when your hands are stretched out to me, my eyes will be turned away from you: even though you go on making prayers, I will not give ear: your hands are full of blood.
Darby English Bible (DBY) And when ye spread forth your hands, I will hide mine eyes from you; yea, when ye make many prayers, I will not hear: your hands are full of blood.
World English Bible (WEB) When you spread forth your hands, I will hide my eyes from you; Yes, when you make many prayers, I will not hear. Your hands are full of blood.
Young's Literal Translation (YLT) And in your spreading forth your hands, I hide mine eyes from you, Also when ye increase prayer, I do not hear, Your hands of blood have been full.
Cross Reference 1 Kings 8:22 in Panjabi 22 ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ ।
1 Kings 8:54 in Panjabi 54 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ ।
Ezra 9:5 in Panjabi 5 ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ ।
Job 27:8 in Panjabi 8 ਭਗਤੀਹੀਣ ਨੂੰ ਕੀ ਆਸ ਹੈ ਜਦ ਉਹ ਕੱਟਿਆ ਜਾਵੇ, ਜਦ ਪਰਮੇਸ਼ੁਰ ਉਹ ਦੀ ਜਾਨ ਲੈ ਲਵੇ ?
Job 27:20 in Panjabi 20 ਭੈ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ ।
Psalm 55:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
Psalm 66:18 in Panjabi 18 ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਨਾ ਸੁਣਦਾ ।
Psalm 134:2 in Panjabi 2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ !
Proverbs 1:28 in Panjabi 28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 58:7 in Panjabi 7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ ?
Isaiah 59:2 in Panjabi 2 ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ ।
Jeremiah 7:8 in Panjabi 8 ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
Jeremiah 14:12 in Panjabi 12 ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ । ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ ! ।
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Micah 3:4 in Panjabi 4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ ।
Micah 3:9 in Panjabi 9 ਹੇ ਯਾਕੂਬ ਦੇ ਘਰਾਣੇ ਦੇ ਮੁਖਿਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
Zechariah 7:13 in Panjabi 13 ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Matthew 6:7 in Panjabi 7 ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Luke 13:25 in Panjabi 25 ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ ।
1 Timothy 2:8 in Panjabi 8 ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ ।