Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Other Translations King James Version (KJV) Hear, O heavens, and give ear, O earth: for the LORD hath spoken, I have nourished and brought up children, and they have rebelled against me.
American Standard Version (ASV) Hear, O heavens, and give ear, O earth; for Jehovah hath spoken: I have nourished and brought up children, and they have rebelled against me.
Bible in Basic English (BBE) Give ear, O heavens, and you, O earth, to the word which the Lord has said: I have taken care of my children till they became men, but their hearts have been turned away from me.
Darby English Bible (DBY) Hear, [ye] heavens, and give ear, [thou] earth! for Jehovah hath spoken: I have nourished and brought up children; and they have rebelled against me.
World English Bible (WEB) Hear, heavens, And listen, earth; for Yahweh has spoken: I have nourished and brought up children, And they have rebelled against me.
Young's Literal Translation (YLT) Hear, O heavens, and give ear, O earth, For Jehovah hath spoken: Sons I have nourished and brought up, And they -- they transgressed against Me.
Cross Reference Deuteronomy 1:31 in Panjabi 31 ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ । “
Deuteronomy 4:7 in Panjabi 7 ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ ?
Deuteronomy 4:26 in Panjabi 26 ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ । ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ਼ ਹੋ ਜਾਵੇਗਾ ।
Deuteronomy 9:22 in Panjabi 22 ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ।
Deuteronomy 30:19 in Panjabi 19 ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ । ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ ।
Deuteronomy 32:1 in Panjabi 1 ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ ।
Psalm 50:4 in Panjabi 4 ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ ।
Isaiah 5:1 in Panjabi 1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ ।
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 30:9 in Panjabi 9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
Isaiah 46:3 in Panjabi 3 ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Isaiah 65:2 in Panjabi 2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
Jeremiah 2:5 in Panjabi 5 ਯਹੋਵਾਹ ਐਉਂ ਆਖਦਾ ਹੈ,- ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ ?
Jeremiah 6:19 in Panjabi 19 ਹੇ ਧਰਤੀ ਸੁਣ ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ । ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ ।
Jeremiah 13:15 in Panjabi 15 ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ ।
Jeremiah 22:29 in Panjabi 29 ਹੇ ਧਰਤੀ, ਹੇ ਧਰਤੀ, ਹੇ ਧਰਤੀ ! ਯਹੋਵਾਹ ਦਾ ਬਚਨ ਸੁਣ !
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Ezekiel 16:6 in Panjabi 6 ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ !
Ezekiel 20:5 in Panjabi 5 ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Ezekiel 36:4 in Panjabi 4 ਇਸ ਲਈ ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਇਹ ਆਖਦਾ ਹੈ ।
Amos 3:1 in Panjabi 1 ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ,
Micah 1:2 in Panjabi 2 ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ ।
Micah 3:8 in Panjabi 8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ ।
Micah 6:1 in Panjabi 1 ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ !
Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Acts 4:20 in Panjabi 20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ ।
Romans 3:1 in Panjabi 1 ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ ?
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।