Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Other Translations King James Version (KJV) How is the faithful city become an harlot! it was full of judgment; righteousness lodged in it; but now murderers.
American Standard Version (ASV) How is the faithful city become a harlot! she that was full of justice! righteousness lodged in her, but now murderers.
Bible in Basic English (BBE) The upright town has become untrue; there was a time when her judges gave right decisions, when righteousness had a resting-place in her, but now she is full of those who take men's lives.
Darby English Bible (DBY) How is the faithful city become a harlot! It was full of judgment; righteousness used to lodge in it, but now murderers.
World English Bible (WEB) How the faithful city has become a prostitute! She was full of justice; righteousness lodged in her, But now murderers.
Young's Literal Translation (YLT) How hath a faithful city become a harlot? I have filled it `with' judgment, Righteousness lodgeth in it -- now murderers.
Cross Reference 2 Samuel 8:15 in Panjabi 15 ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ ।
2 Chronicles 19:9 in Panjabi 9 ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈ ਦਿਆਨਤਦਾਰੀ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ ।
Nehemiah 11:1 in Panjabi 1 ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ ।
Psalm 46:4 in Panjabi 4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ ।
Psalm 48:1 in Panjabi 1 ਗੀਤ । ਭਜਨ । ਕੋਰਹ ਵੰਸੀਆਂ ਦਾ ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਹਾੜ ਉੱਤੇ !
Psalm 48:8 in Panjabi 8 ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ । ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ । ਸਲਹ ।
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 48:2 in Panjabi 2 ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ ।
Isaiah 57:3 in Panjabi 3 ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਜ਼ਨਾਹਕਾਰ ਅਤੇ ਵੇਸਵਾ ਦੀ ਵੰਸ !
Jeremiah 2:20 in Panjabi 20 ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ । ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁੱਕ ਗਈ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Ezekiel 16:1 in Panjabi 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Ezekiel 22:1 in Panjabi 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Hosea 11:12 in Panjabi 12 ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ । ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ ।
Micah 3:2 in Panjabi 2 ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
Zephaniah 3:1 in Panjabi 1 ਹਾਇ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ !
Zechariah 8:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਹਾੜ “ਪਵਿੱਤਰ ਪਹਾੜ” ਕਹਾਵੇਗਾ ।
Luke 13:34 in Panjabi 34 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
Revelation 11:2 in Panjabi 2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ ।
Revelation 11:8 in Panjabi 8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ ।