Isaiah 1:26 in Panjabi 26 ਤਦ ਮੈਂ ਤੇਰੇ ਨਿਆਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ ।
Other Translations King James Version (KJV) And I will restore thy judges as at the first, and thy counsellors as at the beginning: afterward thou shalt be called, The city of righteousness, the faithful city.
American Standard Version (ASV) and I will restore thy judges as at the first, and thy counsellors as at the beginning: afterward thou shalt be called The city of righteousness, a faithful town.
Bible in Basic English (BBE) And I will give you judges again as at the first, and wise guides as in the past; then you will be named, The Town of Righteousness, the true town.
Darby English Bible (DBY) and I will restore thy judges as at the first, and thy counsellors as at the beginning. Afterwards thou shalt be called, Town of righteousness, Faithful city.
World English Bible (WEB) I will restore your judges as at the first, And your counselors as at the beginning. Afterward you shall be called 'The city of righteousness, A faithful town.'
Young's Literal Translation (YLT) And I give back thy judges as at the first, And thy counsellors as in the beginning, After this thou art called, `A city of righteousness -- a faithful city.'
Cross Reference Numbers 12:3 in Panjabi 3 ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਵ ਦਾ ਸੀ ।
Numbers 16:15 in Panjabi 15 ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ ।
1 Samuel 12:2 in Panjabi 2 ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ ।
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Isaiah 33:5 in Panjabi 5 ਯਹੋਵਾਹ ਮਹਾਨ ਹੈ, ਉਹ ਉੱਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ ।
Isaiah 60:14 in Panjabi 14 ਤੈਨੂੰ ਦੁੱਖ ਦੇਣ ਵਾਲਿਆਂ ਦੇ ਪੁੱਤਰ ਤੇਰੇ ਕੋਲ ਸਿਰ ਝੁਕਾ ਕੇ ਆਉਣਗੇ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ ।
Isaiah 60:17 in Panjabi 17 ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Isaiah 62:1 in Panjabi 1 ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ ।
Jeremiah 31:23 in Panjabi 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਰਕਤ ਦੇਵੇ ! ।
Jeremiah 33:7 in Panjabi 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
Jeremiah 33:11 in Panjabi 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ । ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Jeremiah 33:15 in Panjabi 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 37:24 in Panjabi 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
Ezekiel 45:8 in Panjabi 8 ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅੱਤਿਆਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਹਨਾਂ ਦੇ ਗੋਤਾਂ ਦੇ ਅਨੁਸਾਰ ਵੰਡਣਗੇ ।
Zephaniah 3:9 in Panjabi 9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ ।
Zephaniah 3:13 in Panjabi 13 ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ ।”
Zechariah 8:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਹਾੜ “ਪਵਿੱਤਰ ਪਹਾੜ” ਕਹਾਵੇਗਾ ।
Zechariah 8:8 in Panjabi 8 ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।