Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Other Translations King James Version (KJV) Wherefore it shall come to pass, that when the Lord hath performed his whole work upon mount Zion and on Jerusalem, I will punish the fruit of the stout heart of the king of Assyria, and the glory of his high looks.
American Standard Version (ASV) Wherefore it shall come to pass, that, when the Lord hath performed his whole work upon mount Zion and on Jerusalem, I will punish the fruit of the stout heart of the king of Assyria, and the glory of his high looks.
Bible in Basic English (BBE) For this cause it will be that, when the purpose of the Lord against Mount Zion and Jerusalem is complete, I will send punishment on the pride of the heart of the king of Assyria, and on the glory of his uplifted eyes.
Darby English Bible (DBY) And it shall come to pass, when the Lord hath performed his whole work upon mount Zion and upon Jerusalem, I will punish the fruit of the stoutness of heart of the king of Assyria, and the glory of his high looks.
World English Bible (WEB) Therefore it shall happen that, when the Lord has performed his whole work on Mount Zion and on Jerusalem, I will punish the fruit of the stout heart of the king of Assyria, and the glory of his high looks.
Young's Literal Translation (YLT) And it hath come to pass, When the Lord doth fulfil all His work In mount Zion and in Jerusalem, I see concerning the fruit of the greatness Of the heart of the king of Asshur. And concerning the glory of the height of his eyes.
Cross Reference 2 Kings 19:31 in Panjabi 31 ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਖੁਚੇ ਸੀਯੋਨ ਪਰਬਤ ਵਿੱਚੋਂ ਨਿਕੱਲਣਗੇ । ਯਹੋਵਾਹ ਦੀ ਅਣਖ ਇਹ ਕਰੇਗੀ ।
Job 40:11 in Panjabi 11 ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
Psalm 18:27 in Panjabi 27 ਤੂੰ ਦੁੱਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਆਂ ਕਰੇਂਗਾ ।
Psalm 21:10 in Panjabi 10 ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿਚੋਂ ਨਾਸ ਕਰੇਂਗਾ,
Psalm 76:10 in Panjabi 10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ ।
Proverbs 30:13 in Panjabi 13 ਅਜਿਹੀ ਪੀੜ੍ਹੀ ਵੀ ਹੈ ! ਓਹਨਾਂ ਦੀ ਦ੍ਰਿਸ਼ਟ ਕਿਹੀ ਘੁਮੰਡ ਭਰੀ ਹੈ, ਅਤੇ ਓਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ !
Isaiah 2:11 in Panjabi 11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ ।
Isaiah 5:15 in Panjabi 15 ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,
Isaiah 9:9 in Panjabi 9 ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 10:16 in Panjabi 16 ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ ।
Isaiah 10:25 in Panjabi 25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ ।
Isaiah 14:24 in Panjabi 24 ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,
Isaiah 17:12 in Panjabi 12 ਹਾਇ ! ਦੇਸ-ਦੇਸ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ ! ਅਤੇ ਉੱਮਤਾਂ ਦਾ ਰੌਲਾ ! ਉਹ ਹੜ੍ਹਾਂ ਦੇ ਰੌਲੇ ਵਾਂਗੂੰ ਰੌਲਾ ਪਾਉਂਦੇ ਹਨ ।
Isaiah 27:9 in Panjabi 9 ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ ।
Isaiah 28:21 in Panjabi 21 ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ ।
Isaiah 29:7 in Panjabi 7 ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ ।
Isaiah 30:30 in Panjabi 30 ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ ।
Isaiah 31:5 in Panjabi 5 ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ ।
Isaiah 37:36 in Panjabi 36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ !
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Isaiah 50:11 in Panjabi 11 ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ ।
Isaiah 65:7 in Panjabi 7 ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪਿਉ-ਦਾਦਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ ।
Jeremiah 50:18 in Panjabi 18 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ
Ezekiel 31:10 in Panjabi 10 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ ।
Ezekiel 31:14 in Panjabi 14 ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ । ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ ।
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Matthew 12:33 in Panjabi 33 ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ ।
Matthew 15:19 in Panjabi 19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ ।
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ