Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Other Translations King James Version (KJV) I will send him against an hypocritical nation, and against the people of my wrath will I give him a charge, to take the spoil, and to take the prey, and to tread them down like the mire of the streets.
American Standard Version (ASV) I will send him against a profane nation, and against the people of my wrath will I give him a charge, to take the spoil, and to take the prey, and to tread them down like the mire of the streets.
Bible in Basic English (BBE) I will send him against a nation of wrongdoers, and against the people of my wrath I will give him orders, to take their wealth in war, crushing them down like the dust in the streets.
Darby English Bible (DBY) I will send him against a hypocritical nation, and against the people of my wrath will I give him a charge; to take the spoil, and to seize the prey, and to tread them down like the mire of the streets.
World English Bible (WEB) I will send him against a profane nation, and against the people of my wrath will I give him a charge, to take the spoil, and to take the prey, and to tread them down like the mire of the streets.
Young's Literal Translation (YLT) Against a profane nation I send him, And concerning a people of My wrath I charge him, To spoil spoil, and to seize prey, And to make it a treading-place as the clay of out places.
Cross Reference 2 Samuel 22:43 in Panjabi 43 ਫਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਦੀ ਤਰ੍ਹਾਂ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ !
Isaiah 5:29 in Panjabi 29 ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:19 in Panjabi 19 ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ ।
Isaiah 10:13 in Panjabi 13 ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ !
Isaiah 19:17 in Panjabi 17 ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ । ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ ।
Isaiah 22:5 in Panjabi 5 ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲਾ ਪਹਾੜਾਂ ਤੱਕ ਪਹੁੰਚਿਆ !
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Isaiah 30:9 in Panjabi 9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
Isaiah 33:14 in Panjabi 14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ ?
Isaiah 37:26 in Panjabi 26 ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਰੱਖਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ ।
Isaiah 41:25 in Panjabi 25 ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ ।
Isaiah 45:1 in Panjabi 1 ਯਹੋਵਾਹ ਆਪਣੇ ਮਸਹ ਕੀਤੇ ਹੋਏ ਖੋਰੁਸ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ ।
Isaiah 63:3 in Panjabi 3 ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ-ਦੇਸ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ । ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ !
Isaiah 63:6 in Panjabi 6 ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ ।
Jeremiah 3:10 in Panjabi 10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ ।
Jeremiah 4:14 in Panjabi 14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ । ਕਿੰਨਾ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ ?
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 34:22 in Panjabi 22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ । ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ ।
Jeremiah 47:6 in Panjabi 6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮ੍ਹੀ ਰਹੁ ।
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Zechariah 10:5 in Panjabi 5 ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ ।
Matthew 15:7 in Panjabi 7 ਹੇ ਕਪਟੀਓ ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ