Isaiah 11:10 in Panjabi 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ ।
Other Translations King James Version (KJV) And in that day there shall be a root of Jesse, which shall stand for an ensign of the people; to it shall the Gentiles seek: and his rest shall be glorious.
American Standard Version (ASV) And it shall come to pass in that day, that the root of Jesse, that standeth for an ensign of the peoples, unto him shall the nations seek; and his resting-place shall be glorious.
Bible in Basic English (BBE) And in that day, the eyes of the nations will be turned to the root of Jesse which will be lifted up as the flag of the peoples; and his resting-place will be glory.
Darby English Bible (DBY) And in that day there shall be a root of Jesse, standing as a banner of the peoples: the nations shall seek it; and his resting-place shall be glory.
World English Bible (WEB) It shall happen in that day, that the root of Jesse, who stands for an ensign of the peoples, to him shall the nations seek; and his resting-place shall be glorious.
Young's Literal Translation (YLT) And there hath been, in that day, A root of Jesse that is standing for an ensign of peoples, Unto him do nations seek, And his rest hath been -- honour!
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 91:4 in Panjabi 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।
Psalm 116:7 in Panjabi 7 ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
Psalm 149:5 in Panjabi 5 ਸੰਤ ਮਹਿਮਾ ਵਿੱਚ ਬਾਗ ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ !
Isaiah 2:11 in Panjabi 11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ ।
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 14:3 in Panjabi 3 ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,
Isaiah 28:12 in Panjabi 12 ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ ।
Isaiah 32:17 in Panjabi 17 ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ ।
Isaiah 49:22 in Panjabi 22 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ ।
Isaiah 59:19 in Panjabi 19 ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਜਿਸ ਨੂੰ ਯਹੋਵਾਹ ਦਾ ਸਾਹ ਰੋੜ੍ਹ ਕੇ ਲੈ ਜਾਂਦਾ ਹੈ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 60:5 in Panjabi 5 ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ ।
Isaiah 66:10 in Panjabi 10 ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ !
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Haggai 2:9 in Panjabi 9 ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ । ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Matthew 2:1 in Panjabi 1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ,
Matthew 8:11 in Panjabi 11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ ।
Matthew 11:28 in Panjabi 28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ ।
Matthew 12:21 in Panjabi 21 ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ ।
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
John 3:14 in Panjabi 14 ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ ।
John 12:20 in Panjabi 20 ਉੱਥੇ ਉਨ੍ਹਾਂ ਵਿੱਚ ਕੁੱਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ ।
John 12:32 in Panjabi 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ ।”
Acts 11:18 in Panjabi 18 ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ ! ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Acts 28:28 in Panjabi 28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 4:9 in Panjabi 9 ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ ।
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
Revelation 22:16 in Panjabi 16 ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ । ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ । ਮੈਂ ਸਵੇਰ ਦਾ ਚਮਕਦਾ ਤਾਰਾ ਹਾਂ ।