Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Other Translations King James Version (KJV) And it shall come to pass in that day, that the Lord shall set his hand again the second time to recover the remnant of his people, which shall be left, from Assyria, and from Egypt, and from Pathros, and from Cush, and from Elam, and from Shinar, and from Hamath, and from the islands of the sea.
American Standard Version (ASV) And it shall come to pass in that day, that the Lord will set his hand again the second time to recover the remnant of his people, that shall remain, from Assyria, and from Egypt, and from Pathros, and from Cush, and from Elam, and from Shinar, and from Hamath, and from the islands of the sea.
Bible in Basic English (BBE) And in that day the hand of the Lord will be stretched out the second time to get back the rest of his people, from Assyria, and from Egypt, and from Pathros, and from Cush, and from Elam, and from Shinar, and from Hamath, and from the sea-lands.
Darby English Bible (DBY) And it shall come to pass in that day, [that] the Lord shall set his hand again the second time to acquire the remnant of his people which shall be left, from Assyria, and from Egypt, and from Pathros, and from Cush, and from Elam, and from Shinar, and from Hamath, and from the islands of the sea.
World English Bible (WEB) It shall happen in that day, that the Lord will set his hand again the second time to recover the remnant of his people, who shall remain, from Assyria, and from Egypt, and from Pathros, and from Cush, and from Elam, and from Shinar, and from Hamath, and from the islands of the sea.
Young's Literal Translation (YLT) And it hath come to pass, in that day, The Lord addeth a second time his power, To get the remnant of His people that is left, From Asshur, and from Egypt, And from Pathros, and from Cush, And from Elam, and from Shinar, And from Hamath, and from isles of the sea,
Cross Reference Genesis 10:5 in Panjabi 5 ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸ਼ਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ ।
Genesis 10:10 in Panjabi 10 ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ ।
Genesis 10:22 in Panjabi 22 ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ,ਅਰਪਕਸਦ, ਲੂਦ ਅਤੇ ਅਰਾਮ ਸਨ ।
Genesis 11:2 in Panjabi 2 ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ ।
Genesis 14:1 in Panjabi 1 ਸਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Deuteronomy 4:27 in Panjabi 27 ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ ।
Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
Psalm 68:22 in Panjabi 22 ਪ੍ਰਭੂ ਨੇ ਫਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੂੰਘਿਆਈਆਂ ਤੋਂ ਮੋੜ ਲਿਆਵਾਂਗਾ,
Isaiah 10:9 in Panjabi 9 ਕੀ ਕਲਨੋ, ਕਰਕਮੀਸ਼ ਵਰਗਾ ਨਹੀਂ ? ਕੀ ਹਮਾਥ, ਅਰਪਦ ਵਰਗਾ ਅਤੇ ਸਾਮਰਿਯਾ ਦੰਮਿਸਕ ਵਰਗਾ ਨਹੀਂ ?
Isaiah 10:20 in Panjabi 20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ ।
Isaiah 11:16 in Panjabi 16 ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ ।
Isaiah 19:23 in Panjabi 23 ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ ।
Isaiah 24:15 in Panjabi 15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ ।
Isaiah 27:12 in Panjabi 12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।
Isaiah 42:4 in Panjabi 4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ ।
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 42:12 in Panjabi 12 ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ ।
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 23:7 in Panjabi 7 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ “
Jeremiah 25:25 in Panjabi 25 ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
Jeremiah 30:8 in Panjabi 8 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ ।
Jeremiah 31:10 in Panjabi 10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Jeremiah 31:36 in Panjabi 36 ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ ।
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Jeremiah 44:1 in Panjabi 1 ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ
Jeremiah 49:23 in Panjabi 23 ਦੰਮਿਸਕ ਦੇ ਵਿਖੇ, ਹਮਾਥ ਅਤੇ ਅਰਪਾਦ ਘਾਬਰ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ ।
Ezekiel 11:16 in Panjabi 16 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ ।
Ezekiel 27:6 in Panjabi 6 ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੋਬਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ ।
Ezekiel 30:14 in Panjabi 14 ਫਤਰੋਸ ਨੂੰ ਉਜਾੜ ਦਿਆਂਗਾ, ਸੋਆਨ ਵਿੱਚ ਅੱਗ ਲਾਵਾਂਗਾ ਅਤੇ ਨੋ ਵਿੱਚ ਮੈਂ ਨਿਆਂ ਕਰਾਂਗਾ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
Ezekiel 37:1 in Panjabi 1 ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ ।
Daniel 8:2 in Panjabi 2 ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ । ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ ।
Daniel 11:18 in Panjabi 18 ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ, ਸਗੋਂ ਉਸ ਉਲਾਂਭੇ ਨੂੰ ਉਸੇ ਉੱਤੇ ਫੇਰ ਦੇਵੇਗਾ ।
Hosea 1:11 in Panjabi 11 ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ । ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Hosea 11:11 in Panjabi 11 ਉਹ ਮਿਸਰ ਵਿੱਚੋਂ ਪੰਛੀ ਵਾਂਗੂੰ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਗੂੰ ਕੰਬਦੇ ਹੋਏ ਆਉਣਗੇ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ ।
Joel 3:1 in Panjabi 1 ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Micah 7:12 in Panjabi 12 ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਹਾੜ ਤੋਂ ਪਹਾੜ ਤੱਕ ਤੇਰੇ ਕੋਲ ਆਉਣਗੇ,
Micah 7:14 in Panjabi 14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zechariah 5:11 in Panjabi 11 ਉਸ ਮੈਨੂੰ ਕਿਹਾ ਕਿ ਸ਼ਿਨਆਰ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ । ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ ।
Zechariah 9:2 in Panjabi 2 ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ ।
Zechariah 10:8 in Panjabi 8 ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ ।
Zechariah 12:1 in Panjabi 1 ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ । ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ ।
Romans 11:15 in Panjabi 15 ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ ।
Romans 11:26 in Panjabi 26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
2 Corinthians 3:16 in Panjabi 16 ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ ।