Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Other Translations King James Version (KJV) They shall not hurt nor destroy in all my holy mountain: for the earth shall be full of the knowledge of the LORD, as the waters cover the sea.
American Standard Version (ASV) They shall not hurt nor destroy in all my holy mountain; for the earth shall be full of the knowledge of Jehovah, as the waters cover the sea.
Bible in Basic English (BBE) There will be no cause of pain or destruction in all my holy mountain: for the earth will be full of the knowledge of the Lord as the sea is covered by the waters.
Darby English Bible (DBY) They shall not hurt nor destroy in all my holy mountain; for the earth shall be full of the knowledge of Jehovah, as the waters cover the sea.
World English Bible (WEB) They shall not hurt nor destroy in all my holy mountain; for the earth shall be full of the knowledge of Yahweh, as the waters cover the sea.
Young's Literal Translation (YLT) Evil they do not, nor destroy in all My holy mountain, For full hath been the earth with the knowledge of Jehovah, As the waters are covering the sea.
Cross Reference Job 5:23 in Panjabi 23 ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 72:19 in Panjabi 19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ ! ਆਮੀਨ ਤੇ ਆਮੀਨ ! । ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ ।
Psalm 98:2 in Panjabi 2 ਯਹੋਵਾਹ ਨੇ ਆਪਣੀ ਫਤਿਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ ।
Isaiah 2:4 in Panjabi 4 ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ । ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ ।
Isaiah 11:13 in Panjabi 13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ ।
Isaiah 30:26 in Panjabi 26 ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ ।
Isaiah 35:9 in Panjabi 9 ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ ।
Isaiah 45:6 in Panjabi 6 ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 52:10 in Panjabi 10 ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ ।
Isaiah 59:19 in Panjabi 19 ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਜਿਸ ਨੂੰ ਯਹੋਵਾਹ ਦਾ ਸਾਹ ਰੋੜ੍ਹ ਕੇ ਲੈ ਜਾਂਦਾ ਹੈ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Micah 4:2 in Panjabi 2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ”, ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ ।
Habakkuk 2:14 in Panjabi 14 ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ ।
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
Matthew 5:44 in Panjabi 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ । ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ ।
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 4:29 in Panjabi 29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
Romans 12:17 in Panjabi 17 ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ । ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Philippians 2:14 in Panjabi 14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ ।
1 Thessalonians 5:15 in Panjabi 15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ ।
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।