Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Other Translations King James Version (KJV) Behold, God is my salvation; I will trust, and not be afraid: for the LORD JEHOVAH is my strength and my song; he also is become my salvation.
American Standard Version (ASV) Behold, God is my salvation; I will trust, and will not be afraid; for Jehovah, `even' Jehovah, is my strength and song; and he is become my salvation.
Bible in Basic English (BBE) See, God is my salvation; I will have faith in the Lord, without fear: for the Lord Jah is my strength and song; and he has become my salvation.
Darby English Bible (DBY) Behold, ùGod is my salvation: I will trust, and not be afraid; for Jah, Jehovah, is my strength and song, and he is become my salvation.
World English Bible (WEB) Behold, God is my salvation. I will trust, and will not be afraid; for Yah, Yahweh, is my strength and song; and he has become my salvation."
Young's Literal Translation (YLT) Lo, God `is' my salvation, I trust, and fear not, For my strength and song `is' Jah Jehovah, And He is to me for salvation.
Cross Reference Exodus 15:2 in Panjabi 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ ।
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 83:18 in Panjabi 18 ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।
Psalm 118:14 in Panjabi 14 ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Isaiah 62:11 in Panjabi 11 ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ ।
Jeremiah 3:23 in Panjabi 23 ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ।
Jeremiah 23:6 in Panjabi 6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਿਯਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Hosea 1:7 in Panjabi 7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ ।
Jonah 2:9 in Panjabi 9 ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ ।”
Matthew 1:21 in Panjabi 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ ।
Luke 2:30 in Panjabi 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
Revelation 7:10 in Panjabi 10 ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ ! ।