Isaiah 12:4 in Panjabi 4 ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ ।
Other Translations King James Version (KJV) And in that day shall ye say, Praise the LORD, call upon his name, declare his doings among the people, make mention that his name is exalted.
American Standard Version (ASV) And in that day shall ye say, Give thanks unto Jehovah, call upon his name, declare his doings among the peoples, make mention that his name is exalted.
Bible in Basic English (BBE) And in that day you will say, Give praise to the Lord, let his name be honoured, give word of his doings among the peoples, say that his name is lifted up.
Darby English Bible (DBY) And in that day shall ye say, Give ye thanks to Jehovah, call upon his name, declare his deeds among the peoples, make mention that his name is exalted.
World English Bible (WEB) In that day you will say, "Give thanks to Yahweh! Call on his name. Declare his doings among the peoples. Proclaim that his name is exalted!
Young's Literal Translation (YLT) And ye have said in that day, Give ye praise to Jehovah, call in His name. Make known among the peoples His acts. Make mention that set on high is His name.
Cross Reference Exodus 15:2 in Panjabi 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ ।
Exodus 33:19 in Panjabi 19 ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਹੈ ਰਹਿਮ ਕਰਾਂਗਾ ।
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
1 Chronicles 16:8 in Panjabi 8 ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ ।
1 Chronicles 29:11 in Panjabi 11 ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ । ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ ।
Nehemiah 9:5 in Panjabi 5 ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ । ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ !”
Psalm 9:11 in Panjabi 11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ ।
Psalm 18:46 in Panjabi 46 ਯਹੋਵਾਹ ਜਿਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ !
Psalm 21:13 in Panjabi 13 ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ ।
Psalm 22:31 in Panjabi 31 ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ ।
Psalm 34:3 in Panjabi 3 ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ ।
Psalm 40:5 in Panjabi 5 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ ।
Psalm 46:10 in Panjabi 10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !
Psalm 57:5 in Panjabi 5 ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ !
Psalm 71:16 in Panjabi 16 ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ ।
Psalm 73:28 in Panjabi 28 ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ ।
Psalm 96:3 in Panjabi 3 ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਣਨ ਕਰੋ ।
Psalm 97:9 in Panjabi 9 ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ !
Psalm 105:1 in Panjabi 1 ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ !
Psalm 106:47 in Panjabi 47 ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ ! ਅਤੇ ਕੌਮਾਂ ਵਿਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ !
Psalm 107:22 in Panjabi 22 ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ ।
Psalm 113:1 in Panjabi 1 ਹਲਲੂਯਾਹ ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ !
Psalm 113:5 in Panjabi 5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ ? ਜਿਹੜਾ ਉਚਿਆਈ ਤੇ ਵੱਸਦਾ ਹੈ,
Psalm 117:1 in Panjabi 1 ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ !
Psalm 145:4 in Panjabi 4 ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜੱਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ ।
Isaiah 2:11 in Panjabi 11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ ।
Isaiah 2:17 in Panjabi 17 ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 24:15 in Panjabi 15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ ।
Isaiah 25:1 in Panjabi 1 ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ ਕੰਮ ਕੀਤੇ ਹਨ, ਪਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ !
Isaiah 33:5 in Panjabi 5 ਯਹੋਵਾਹ ਮਹਾਨ ਹੈ, ਉਹ ਉੱਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Jeremiah 51:9 in Panjabi 9 ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸਾਂ, ਪਰ ਉਹ ਚੰਗਾ ਨਾ ਹੋਇਆ । ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਅੱਪੜਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ ।
John 17:26 in Panjabi 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
Philippians 2:9 in Panjabi 9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ।