Isaiah 14:1 in Panjabi 1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ ।
Other Translations King James Version (KJV) For the LORD will have mercy on Jacob, and will yet choose Israel, and set them in their own land: and the strangers shall be joined with them, and they shall cleave to the house of Jacob.
American Standard Version (ASV) For Jehovah will have compassion on Jacob, and will yet choose Israel, and set them in their own land: and the sojourner shall join himself with them, and they shall cleave to the house of Jacob.
Bible in Basic English (BBE) For the Lord will have mercy on Jacob, and will again make Israel his special people, and will put them in their land; and the man from a strange country will take his place among them and be joined to the family of Jacob.
Darby English Bible (DBY) For Jehovah will have mercy on Jacob, and will yet choose Israel, and set them in rest in their own land; and the stranger shall be united to them, and they shall be joined to the house of Jacob.
World English Bible (WEB) For Yahweh will have compassion on Jacob, and will yet choose Israel, and set them in their own land: and the foreigner shall join himself with them, and they shall cleave to the house of Jacob.
Young's Literal Translation (YLT) Because Jehovah loveth Jacob, And hath fixed again on Israel, And given them rest on their own land, And joined hath been the sojourner to them, And they have been admitted to the house of Jacob.
Cross Reference Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Deuteronomy 4:29 in Panjabi 29 ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ ।
Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
Ruth 1:14 in Panjabi 14 ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਉਸ ਨੂੰ ਨਾ ਛੱਡਿਆ ।
Nehemiah 1:8 in Panjabi 8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, 'ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
Esther 8:17 in Panjabi 17 ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ । ਅਤੇ ਉਨ੍ਹਾਂ ਦੇਸ਼ਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈ ਉਨ੍ਹਾਂ ਉੱਤੇ ਛਾ ਗਿਆ ।
Psalm 98:3 in Panjabi 3 ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫਤਿਹ ਨੂੰ ਡਿੱਠਾ ਹੈ ।
Psalm 102:13 in Panjabi 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।
Psalm 136:10 in Panjabi 10 ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
Psalm 143:12 in Panjabi 12 ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ ! ਮੈਂ ਤੇਰਾ ਸੇਵਕ ਜੋ ਹਾਂ ।
Isaiah 19:24 in Panjabi 24 ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ ।
Isaiah 27:6 in Panjabi 6 ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ ।
Isaiah 40:1 in Panjabi 1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ ।
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 44:1 in Panjabi 1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ !
Isaiah 44:21 in Panjabi 21 ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Isaiah 49:16 in Panjabi 16 ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ ।
Isaiah 54:7 in Panjabi 7 ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ ।
Isaiah 56:6 in Panjabi 6 ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜ੍ਹੀ ਰੱਖਦਾ ਹੈ,
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 66:20 in Panjabi 20 ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ. ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ ।
Jeremiah 12:15 in Panjabi 15 ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
Jeremiah 24:6 in Panjabi 6 ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ । ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ । ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ
Jeremiah 29:14 in Panjabi 14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ । ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ ।
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 51:4 in Panjabi 4 ਉਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ ।
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Zechariah 1:17 in Panjabi 17 ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ ।”
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:22 in Panjabi 22 ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Luke 1:54 in Panjabi 54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
Luke 1:72 in Panjabi 72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
Acts 15:14 in Panjabi 14 ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !