Isaiah 14:4 in Panjabi 4 ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ !
Other Translations King James Version (KJV) That thou shalt take up this proverb against the king of Babylon, and say, How hath the oppressor ceased! the golden city ceased!
American Standard Version (ASV) that thou shalt take up this parable against the king of Babylon, and say, How hath the oppressor ceased! the golden city ceased!
Bible in Basic English (BBE) That you will take up this bitter song against the king of Babylon, and say, How has the cruel overseer come to an end! He who was lifted up in pride is cut off;
Darby English Bible (DBY) that thou shalt take up this proverb against the king of Babylon, and say, How hath the oppressor ceased, -- the exactress of gold ceased!
World English Bible (WEB) that you shall take up this parable against the king of Babylon, and say, How has the oppressor ceased! the golden city ceased!
Young's Literal Translation (YLT) That thou hast taken up this simile Concerning the king of Babylon, and said, How hath the exactor ceased,
Cross Reference 2 Chronicles 36:18 in Panjabi 18 ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
Isaiah 9:4 in Panjabi 4 ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ ।
Isaiah 13:19 in Panjabi 19 ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ ।
Isaiah 14:6 in Panjabi 6 ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਅਤੇ ਬਿਨ੍ਹਾਂ ਰੋਕ-ਟੋਕ ਸਤਾਉਂਦਾ ਸੀ ।
Isaiah 14:17 in Panjabi 17 ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ ?
Isaiah 45:2 in Panjabi 2 ਮੈਂ ਤੇਰੇ ਅੱਗੇ-ਅੱਗੇ ਚਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ ।
Isaiah 47:5 in Panjabi 5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ !
Isaiah 49:26 in Panjabi 26 ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ ।
Isaiah 51:23 in Panjabi 23 ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ ।
Jeremiah 24:9 in Panjabi 9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ,ਮੇਹਣਾ ਅਤੇ ਸਰਾਪ ਹੋਣਗੇ
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 27:6 in Panjabi 6 ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਉਹ ਉਸ ਦੀ ਸੇਵਾ ਕਰਨ
Jeremiah 50:22 in Panjabi 22 ਦੇਸ ਵਿੱਚ ਲੜਾਈ ਦੀ ਅਵਾਜ ਹੈ, ਅਤੇ ਵੱਡੇ ਭੰਨ ਤੋੜ ਦੀ !
Jeremiah 51:20 in Panjabi 20 ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ ।
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Lamentations 4:1 in Panjabi 1 ਸੋਨਾ ਕਿਵੇਂ ਫਿੱਕਾ ਹੋ ਗਿਆ ! ਖ਼ਰਾ ਸੋਨਾ ਕਿਵੇਂ ਬਦਲ ਗਿਆ ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ ।
Ezekiel 5:15 in Panjabi 15 ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ ।
Daniel 2:38 in Panjabi 38 ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ । ਉਹੀ ਸੋਨੇ ਦਾ ਸਿਰ ਤੁਸੀਂ ਹੋ ।
Daniel 7:19 in Panjabi 19 ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ ।
Habakkuk 1:2 in Panjabi 2 ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ ? ਜਾਂ ਮੈਂ ਕਦ ਤੱਕ ਤੇਰੇ ਅੱਗੇ ''ਜ਼ੁਲਮ, ਜ਼ੁਲਮ'' ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ ?
Habakkuk 2:6 in Panjabi 6 ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ ? ਉਹ ਆਖਣਗੇ, “ਹਾਇ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ ! ਪਰ ਕਦ ਤੱਕ ? “
Habakkuk 2:17 in Panjabi 17 ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਂਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ ।
Revelation 13:15 in Panjabi 15 ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ ।
Revelation 16:5 in Panjabi 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।
Revelation 18:5 in Panjabi 5 ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ ।
Revelation 18:16 in Panjabi 16 ਹਾਏ ਹਾਏ, ਇਸ ਵੱਡੀ ਨਗਰੀ ਨੂੰ ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !