Isaiah 15:2 in Panjabi 2 ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਉੱਤੇ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ । ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ ।
Other Translations King James Version (KJV) He is gone up to Bajith, and to Dibon, the high places, to weep: Moab shall howl over Nebo, and over Medeba: on all their heads shall be baldness, and every beard cut off.
American Standard Version (ASV) They are gone up to Bayith, and to Dibon, to the high places, to weep: Moab waileth over Nebo, and over Medeba; on all their heads is baldness, every beard is cut off.
Bible in Basic English (BBE) The daughter of Dibon has gone up to the high places, weeping: Moab is sounding her cry of sorrow over Nebo, and over Medeba: everywhere the hair of the head and of the face is cut off.
Darby English Bible (DBY) He is gone up to Bajith, and to Dibon, to the high places, to weep; Moab howleth over Nebo, and over Medeba; on all their heads is baldness, every beard is cut off.
World English Bible (WEB) They are gone up to Bayith, and to Dibon, to the high places, to weep: Moab wails over Nebo, and over Medeba; on all their heads is baldness, every beard is cut off.
Young's Literal Translation (YLT) He hath gone up to Bajith and Dibon, The high places -- to weep, On Nebo and on Medeba Moab howleth, On all its heads `is' baldness, every beard cut off.
Cross Reference Leviticus 19:27 in Panjabi 27 ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ ।
Leviticus 21:5 in Panjabi 5 ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ ।
Numbers 21:30 in Panjabi 30 ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ ਦੀਬੋਨ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਤੱਕ ਵਿਨਾਸ਼ ਕੀਤਾ ਹੈ ।
Numbers 32:3 in Panjabi 3 ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸੂਬਾਮ, ਨੁਬੋ ਅਤੇ ਬਓਨ,
Numbers 32:38 in Panjabi 38 ਅਤੇ ਨਬੋ ਬਆਲ ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸ਼ਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ ।
Deuteronomy 14:1 in Panjabi 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ । ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
Deuteronomy 34:1 in Panjabi 1 ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
Joshua 13:16 in Panjabi 16 ਅਤੇ ਉਹਨਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਡੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੱਕ ਸਾਰਾ ਮੈਦਾਨ
Job 1:20 in Panjabi 20 ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ ।
Isaiah 3:24 in Panjabi 24 ਅਤੇ ਅਜਿਹਾ ਹੋਵੇਗਾ ਕਿ ਸੁਗੰਧ ਦੇ ਥਾਂ ਸੜ੍ਹਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ ।
Isaiah 14:31 in Panjabi 31 ਹੇ ਫਾਟਕ, ਧਾਹਾਂ ਮਾਰ ! ਹੇ ਸ਼ਹਿਰ, ਦੁਹਾਈ ਦੇ ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ ।
Isaiah 15:3 in Panjabi 3 ਗਲੀਆਂ ਵਿੱਚ ਉਹ ਤੱਪੜ ਪਾਉਂਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ ।
Isaiah 16:7 in Panjabi 7 ਇਸ ਲਈ ਮੋਆਬ ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਸਥ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਕੇ ਲੈ-ਲੈ ਕੇ ਰੋਵੋਗੇ ।
Isaiah 16:12 in Panjabi 12 ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ ॥
Isaiah 22:12 in Panjabi 12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
Jeremiah 7:29 in Panjabi 29 ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ ।
Jeremiah 47:5 in Panjabi 5 ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ ?
Jeremiah 48:1 in Panjabi 1 ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਨਬੋ ਲਈ ਅਫ਼ਸੋਸ ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ ।
Jeremiah 48:18 in Panjabi 18 ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦਿਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ ।
Jeremiah 48:22 in Panjabi 22 ਦੀਬੋਨ ਉੱਤੇ, ਨਬੋ ਉੱਤੇ, ਬੈਤ-ਦਿਬਲਾਤਇਮ ਉੱਤੇ
Jeremiah 48:31 in Panjabi 31 ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ ।
Jeremiah 48:37 in Panjabi 37 ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤਪੱੜ ਹੈ
Ezekiel 7:18 in Panjabi 18 ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈ ਉਹਨਾਂ ਉੱਤੇ ਛਾ ਜਾਏਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ ।