Isaiah 16:5 in Panjabi 5 ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ ।
Other Translations King James Version (KJV) And in mercy shall the throne be established: and he shall sit upon it in truth in the tabernacle of David, judging, and seeking judgment, and hasting righteousness.
American Standard Version (ASV) And a throne shall be established in lovingkindness; and one shall sit thereon in truth, in the tent of David, judging, and seeking justice, and swift to do righteousness.
Bible in Basic English (BBE) Then a king's seat will be based on mercy, and one will be seated on it in the tent of David for ever; judging uprightly, and quick to do righteousness.
Darby English Bible (DBY) And a throne shall be established in mercy: and in the tent of David there shall sit upon it, in truth, one judging and seeking justice and hastening righteousness.
World English Bible (WEB) A throne shall be established in loving kindness; and one shall sit thereon in truth, in the tent of David, judging, and seeking justice, and swift to do righteousness.
Young's Literal Translation (YLT) And established in kindness is the throne, And `one' hath sat on it in truth, in the tent of David, Judging and seeking judgment, and hasting righteousness.
Cross Reference 2 Samuel 5:9 in Panjabi 9 ਦਾਊਦ ਉਸ ਗੜ੍ਹ ਵਿੱਚ ਰਿਹਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਉਹ ਦੇ ਅੰਦਰ ਸ਼ਹਿਰਪਨਾਹ ਬਣਾਈ ।
2 Samuel 7:16 in Panjabi 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ । ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ ।
2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
1 Kings 10:9 in Panjabi 9 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ ।
2 Chronicles 31:20 in Panjabi 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
Psalm 61:6 in Panjabi 6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ ।
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 85:10 in Panjabi 10 ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ ।
Psalm 89:1 in Panjabi 1 ਏਤਾਨ ਅਜ਼ਰਾ ਵੰਸੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ ।
Psalm 89:14 in Panjabi 14 ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ ।
Psalm 96:13 in Panjabi 13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ ।
Psalm 98:9 in Panjabi 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Proverbs 20:28 in Panjabi 28 ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ ।
Proverbs 29:14 in Panjabi 14 ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Isaiah 55:4 in Panjabi 4 ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Daniel 7:27 in Panjabi 27 ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ । ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ ।
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
Micah 4:7 in Panjabi 7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ ।”
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Luke 1:31 in Panjabi 31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ ।
Luke 1:69 in Panjabi 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
Acts 15:16 in Panjabi 16 “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
Hebrews 1:8 in Panjabi 8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
2 Peter 3:11 in Panjabi 11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?