Isaiah 17:3 in Panjabi 3 ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Other Translations King James Version (KJV) The fortress also shall cease from Ephraim, and the kingdom from Damascus, and the remnant of Syria: they shall be as the glory of the children of Israel, saith the LORD of hosts.
American Standard Version (ASV) And the fortress shall cease from Ephraim, and the kingdom from Damascus, and the remnant of Syria; they shall be as the glory of the children of Israel, saith Jehovah of hosts.
Bible in Basic English (BBE) The strong tower has gone from Ephraim, and the kingdom from Damascus: the rest of Aram will come to destruction, and be made like the glory of the children of Israel, says the Lord of armies.
Darby English Bible (DBY) The fortress also shall cease from Ephraim, and the kingdom from Damascus, and the remnant of Syria: they shall be as the glory of the children of Israel, saith Jehovah of hosts.
World English Bible (WEB) The fortress shall cease from Ephraim, and the kingdom from Damascus, and the remnant of Syria; they shall be as the glory of the children of Israel, says Yahweh of Hosts.
Young's Literal Translation (YLT) And ceased hath the fortress from Ephraim, And the kingdom from Damascus, And the remnant of Aram are as the honour of the sons of Israel, The affirmation of Jehovah of Hosts!
Cross Reference 2 Kings 16:9 in Panjabi 9 ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ ।
2 Kings 17:6 in Panjabi 6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ ।
Isaiah 7:8 in Panjabi 8 ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ ।
Isaiah 7:16 in Panjabi 16 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ ।
Isaiah 8:4 in Panjabi 4 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ ।
Isaiah 10:9 in Panjabi 9 ਕੀ ਕਲਨੋ, ਕਰਕਮੀਸ਼ ਵਰਗਾ ਨਹੀਂ ? ਕੀ ਹਮਾਥ, ਅਰਪਦ ਵਰਗਾ ਅਤੇ ਸਾਮਰਿਯਾ ਦੰਮਿਸਕ ਵਰਗਾ ਨਹੀਂ ?
Isaiah 16:14 in Panjabi 14 ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ ।
Isaiah 17:4 in Panjabi 4 ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,
Isaiah 28:1 in Panjabi 1 ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ !
Hosea 1:4 in Panjabi 4 ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖਤਮ ਕਰ ਦਿਆਂਗਾ ।
Hosea 1:6 in Panjabi 6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Hosea 5:13 in Panjabi 13 ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ ।
Hosea 8:8 in Panjabi 8 ਇਸਰਾਏਲ ਨਿਗਲਿਆ ਗਿਆ, ਹੁਣ ਉਹ ਕੌਮਾਂ ਦੇ ਵਿੱਚ ਨਾ-ਪਸੰਦ ਬਰਤਨ ਵਰਗਾ ਹੈ ।
Hosea 9:11 in Panjabi 11 ਅਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ !
Hosea 9:16 in Panjabi 16 ਅਫ਼ਰਾਈਮ ਮਾਰਿਆ ਗਿਆ, ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ, ਜੇ ਉਹ ਜਣਨ ਵੀ, ਮੈਂ ਉਹਨਾਂ ਦੀਆਂ ਕੁੱਖਾਂ ਦੇ ਲਾਡਲਿਆਂ ਨੂੰ ਮਾਰ ਦਿਆਂਗਾ ।
Hosea 10:14 in Panjabi 14 ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ ।
Hosea 13:7 in Panjabi 7 ਸੋ ਮੈਂ ਉਹਨਾਂ ਲਈ ਬਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ,
Hosea 13:15 in Panjabi 15 ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ ।
Amos 2:6 in Panjabi 6 ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ ।
Amos 3:9 in Panjabi 9 ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ !”
Amos 5:25 in Panjabi 25 ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਜੰਗਲ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ ?
Amos 6:7 in Panjabi 7 ਇਸ ਲਈ ਹੁਣ ਉਹ ਗ਼ੁਲਾਮੀ ਵਿੱਚ ਪਹਿਲਾਂ ਜਾਣਗੇ ਅਤੇ ਜੋ ਲੰਮੇ ਪੈ ਕੇ ਸੋਂਦੇ ਸਨ, ਉਨ੍ਹਾਂ ਦਾ ਭੋਗ-ਵਿਲਾਸ ਮੁੱਕ ਜਾਵੇਗਾ ।”
Amos 8:14 in Panjabi 14 ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, 'ਹੇ ਦਾਨ, ਤੇਰੇ ਜੀਵਨ ਦੀ ਸਹੁੰ' ਅਤੇ 'ਬਅੇਰ-ਸ਼ਬਾ ਦੇ ਰਾਹ ਦੀ ਸਹੁੰ', ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ !”
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।