Isaiah 17:8 in Panjabi 8 ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ ।
Other Translations King James Version (KJV) And he shall not look to the altars, the work of his hands, neither shall respect that which his fingers have made, either the groves, or the images.
American Standard Version (ASV) And they shall not look to the altars, the work of their hands; neither shall they have respect to that which their fingers have made, either the Asherim, or the sun-images.
Bible in Basic English (BBE) He will not be looking to the altars, the work of his hands, or to the wood pillars or to the sun-images which his fingers have made.
Darby English Bible (DBY) And he will not look to the altars, the work of his hands, nor have regard to what his fingers have made, neither the Asherahs nor the sun-images.
World English Bible (WEB) They shall not look to the altars, the work of their hands; neither shall they have respect to that which their fingers have made, either the Asherim, or the sun-images.
Young's Literal Translation (YLT) And he looketh not unto the altars. The work of his own hands, And that which his own fingers made He seeth not -- the shrines and the images.
Cross Reference Exodus 34:13 in Panjabi 13 ਕਿਉਂ ਜੋ ਤੁਸੀਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਤੇ ਉਨ੍ਹਾਂ ਦੇ ਥੰਮਾਂ ਨੂੰ ਚੂਰ-ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ ਨੂੰ ਵੱਢ ਸੁੱਟਣਾ ।
2 Chronicles 14:5 in Panjabi 5 ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ ।
2 Chronicles 34:4 in Panjabi 4 ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
2 Chronicles 34:6 in Panjabi 6 ਉਸ ਨੇ ਮਨੱਸ਼ਹ, ਅਫਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ
Isaiah 1:29 in Panjabi 29 ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ ।
Isaiah 2:8 in Panjabi 8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ !
Isaiah 2:18 in Panjabi 18 ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ ।
Isaiah 27:9 in Panjabi 9 ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ ।
Isaiah 30:22 in Panjabi 22 ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ !
Isaiah 31:6 in Panjabi 6 ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ ।
Isaiah 44:15 in Panjabi 15 ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ !
Isaiah 44:19 in Panjabi 19 ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ ?
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Hosea 8:4 in Panjabi 4 ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ । ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ ।
Hosea 10:1 in Panjabi 1 ਇਸਰਾਏਲ ਹਰੀ ਭਰੀ ਬੇਲ ਹੈ, ਜੋ ਫਲ ਦਿੰਦੀ ਹੈ । ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ ।
Hosea 13:1 in Panjabi 1 ਜਦ ਅਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ ।
Hosea 14:8 in Panjabi 8 ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ ।
Micah 5:13 in Panjabi 13 ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ ।
Zephaniah 1:3 in Panjabi 3 ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ । ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ਼ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ ।
Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।