Isaiah 19:1 in Panjabi 1 ਮਿਸਰ ਦੇ ਵਿਖੇ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ ।
Other Translations King James Version (KJV) The burden of Egypt. Behold, the LORD rideth upon a swift cloud, and shall come into Egypt: and the idols of Egypt shall be moved at his presence, and the heart of Egypt shall melt in the midst of it.
American Standard Version (ASV) The burden of Egypt. Behold, Jehovah rideth upon a swift cloud, and cometh unto Egypt: and the idols of Egypt shall tremble at his presence; and the heart of Egypt shall melt in the midst of it.
Bible in Basic English (BBE) The word about Egypt. See, the Lord is seated on a quick-moving cloud, and is coming to Egypt: and the false gods of Egypt will be troubled at his coming, and the heart of Egypt will be turned to water.
Darby English Bible (DBY) The burden of Egypt. Behold, Jehovah rideth upon a swift cloud, and cometh to Egypt; and the idols of Egypt are moved at his presence, and the heart of Egypt melteth in the midst of it.
World English Bible (WEB) The burden of Egypt. Behold, Yahweh rides on a swift cloud, and comes to Egypt: and the idols of Egypt shall tremble at his presence; and the heart of Egypt shall melt in the midst of it.
Young's Literal Translation (YLT) The burden of Egypt. Lo, Jehovah is riding on a swift thick cloud, And He hath entered Egypt, And moved have been the idols of Egypt at His presence, And the heart of Egypt melteth in its midst.
Cross Reference Exodus 12:12 in Panjabi 12 ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਜੇਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ । ਮੈਂ ਯਹੋਵਾਹ ਹਾਂ ।
Exodus 15:14 in Panjabi 14 ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ ।
Deuteronomy 33:26 in Panjabi 26 ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ ।
Joshua 2:9 in Panjabi 9 ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ ।
Joshua 2:11 in Panjabi 11 ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇਕੋ ਪਰਮੇਸ਼ੁਰ ਹੈ ।
Joshua 2:24 in Panjabi 24 ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ ।
1 Samuel 5:2 in Panjabi 2 ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਕੋਲ ਰੱਖਿਆ ।
Psalm 18:10 in Panjabi 10 ਤਦ ਉਹ ਸਵਰਗੀ ਜੀਵ ਕਰੂਬੀ, ਜਿਸ ਦੇ ਪੰਖ ਸਨ ਉਸ ਉੱਤੇ ਚੜ੍ਹ ਕੇ ਉੱਡਿਆ, ਹਾਂ, ਪੌਣ ਦੇ ਖੰਭਾਂ ਉੱਤੇ ਉਡਾਰੀ ਮਾਰੀ ।
Psalm 68:4 in Panjabi 4 ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ ਬਾਗ ਹੋ ਜਾਓ !
Psalm 68:33 in Panjabi 33 ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ ।
Psalm 104:3 in Panjabi 3 ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
Psalm 104:34 in Panjabi 34 ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ ।
Isaiah 13:1 in Panjabi 1 ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
Isaiah 13:7 in Panjabi 7 ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢਲ ਜਾਵੇਗਾ ।
Isaiah 19:16 in Panjabi 16 ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ ।
Isaiah 21:9 in Panjabi 9 ਅਤੇ ਵੇਖੋ ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ ।
Isaiah 46:1 in Panjabi 1 ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ ।
Jeremiah 25:19 in Panjabi 19 ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ,
Jeremiah 43:8 in Panjabi 8 ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ
Jeremiah 44:29 in Panjabi 29 ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਏਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,
Jeremiah 46:1 in Panjabi 1 ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ ।
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Ezekiel 29:1 in Panjabi 1 ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Ezekiel 30:13 in Panjabi 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ ਵਿੱਚੋਂ ਮੂਰਤੀਆਂ ਨੂੰ ਨਾਸ਼ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ ।
Joel 3:19 in Panjabi 19 ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ ।
Zechariah 10:11 in Panjabi 11 ਉਹ ਬਿਪਤਾ ਦੇ ਸਮੁੰਦਰ ਵਿਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ ।
Zechariah 14:18 in Panjabi 18 ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜਦੀਆਂ ਹਨ ।
Matthew 26:64 in Panjabi 64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।