Isaiah 2:19 in Panjabi 19 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ ।
Other Translations King James Version (KJV) And they shall go into the holes of the rocks, and into the caves of the earth, for fear of the LORD, and for the glory of his majesty, when he ariseth to shake terribly the earth.
American Standard Version (ASV) And men shall go into the caves of the rocks, and into the holes of the earth, from before the terror of Jehovah, and from the glory of his majesty, when he ariseth to shake mightily the earth.
Bible in Basic English (BBE) And men will go into cracks of the rocks, and into holes of the earth, for fear of the Lord, and before the glory of his power, when he comes out of his place, shaking the earth with his strength.
Darby English Bible (DBY) And they shall go into the caves of the rocks, and into the holes of the earth, from before the terror of Jehovah, and from the glory of his majesty, when he shall arise to terrify the earth.
World English Bible (WEB) Men shall go into the caves of the rocks, And into the holes of the earth, From before the terror of Yahweh, And from the glory of his majesty, When he arises to shake the earth mightily.
Young's Literal Translation (YLT) And `men' have entered into caverns of rocks, And into caves of dust, Because of the fear of Jehovah, And because of the honour of His excellency, In His rising to terrify the earth.
Cross Reference 1 Samuel 13:6 in Panjabi 6 ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫਾਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁੱਕੇ ।
1 Samuel 14:11 in Panjabi 11 ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁੱਕੇ ਸਨ ।
Psalm 7:6 in Panjabi 6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ । ਤੂੰ ਨਿਆਂ ਦਾ ਹੁਕਮ ਕੀਤਾ ਹੈ ।
Psalm 18:6 in Panjabi 6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ । ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ ।
Psalm 76:7 in Panjabi 7 ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ ?
Psalm 114:5 in Panjabi 5 ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ ?
Isaiah 2:10 in Panjabi 10 ਯਹੋਵਾਹ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ !
Isaiah 2:21 in Panjabi 21 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ ।
Isaiah 30:32 in Panjabi 32 ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫ਼ਾਂ ਨਾਲ ਅਤੇ ਬਰਬਤ ਨਾਲ ਹੋਵਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ ।
Jeremiah 16:16 in Panjabi 16 ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ । ਉਹ ਉਹਨਾਂ ਨੂੰ ਫੜਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ
Hosea 10:8 in Panjabi 8 ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ਼ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ ।
Micah 1:3 in Panjabi 3 ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ ।
Micah 7:17 in Panjabi 17 ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ ।
Nahum 1:3 in Panjabi 3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ । ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ ।
Habakkuk 3:3 in Panjabi 3 ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ ।
Haggai 2:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ ।
Haggai 2:21 in Panjabi 21 ਯਹੂਦਾਹ ਦੇ ਹਾਕਮ ਜ਼ਰੁੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
Luke 23:30 in Panjabi 30 ਤਦ ਉਹ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿੱਗ ਪਓ ! ਅਤੇ ਟਿੱਬਿਆਂ ਨੂੰ ਜੋ ਸਾਨੂੰ ਛੁਪਾ ਲਵੋ !
2 Thessalonians 1:9 in Panjabi 9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ ।
Hebrews 11:38 in Panjabi 38 ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ ।
Hebrews 12:26 in Panjabi 26 ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ ।
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
Revelation 6:12 in Panjabi 12 ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ ।
Revelation 9:6 in Panjabi 6 ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ ।
Revelation 11:13 in Panjabi 13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।
Revelation 11:19 in Panjabi 19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ - ਵੱਡੇ ਗੜੇ ਪਏ ।
Revelation 16:18 in Panjabi 18 ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ !
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।