Isaiah 21:2 in Panjabi 2 ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ ! ਹੇ ਏਲਾਮ, ਚੜ੍ਹਾਈ ਕਰ ! ਹੇ ਮਾਦਈ, ਘੇਰ ਲੈ ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ ।
Other Translations King James Version (KJV) A grievous vision is declared unto me; the treacherous dealer dealeth treacherously, and the spoiler spoileth. Go up, O Elam: besiege, O Media; all the sighing thereof have I made to cease.
American Standard Version (ASV) A grievous vision is declared unto me; the treacherous man dealeth treacherously, and the destroyer destroyeth. Go up, O Elam; besiege, O Media; all the sighing thereof have I made to cease.
Bible in Basic English (BBE) A vision of fear comes before my eyes; the worker of deceit goes on in his false way, and the waster goes on making waste. Up! Elam; to the attack! Media; I have put an end to her sorrow.
Darby English Bible (DBY) A grievous vision is declared unto me: the treacherous dealeth treacherously, and the spoiler spoileth. Go up, Elam! besiege, Media! All the sighing thereof have I made to cease.
World English Bible (WEB) A grievous vision is declared to me; the treacherous man deals treacherously, and the destroyer destroys. Go up, Elam; besiege, Media; all the sighing of it have I made to cease.
Young's Literal Translation (YLT) A hard vision hath been declared to me, The treacherous dealer is dealing treacherously, And the destroyer is destroying. Go up, O Elam, besiege, O Media, All its sighing I have caused to cease.
Cross Reference 1 Samuel 24:13 in Panjabi 13 ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ ।
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 60:3 in Panjabi 3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ ।
Psalm 79:11 in Panjabi 11 ਗ਼ੁਲਾਮ ਦੀ ਧਾਹ ਤੇਰੇ ਸਨਮੁੱਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
Psalm 137:1 in Panjabi 1 ਉੱਥੇ ਬਾਬੁਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ ।
Proverbs 13:15 in Panjabi 15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ ।
Isaiah 13:2 in Panjabi 2 ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ !
Isaiah 13:17 in Panjabi 17 ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ ।
Isaiah 14:1 in Panjabi 1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ ।
Isaiah 22:6 in Panjabi 6 ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ ਨੰਗੀ ਕੀਤੀ ।
Isaiah 24:16 in Panjabi 16 ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ !” । ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ ! ਹਾਇ ਮੇਰੇ ਉੱਤੇ ! ਠੱਗਾਂ ਨੇ ਠੱਗੀ ਕੀਤੀ ! ਹਾਂ, ਠੱਗਾਂ ਨੇ ਠੱਗੀ ਕੀਤੀ !
Isaiah 33:1 in Panjabi 1 ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ ! ਹਾਇ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ !
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Jeremiah 31:11 in Panjabi 11 ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ ।
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Jeremiah 31:25 in Panjabi 25 ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
Jeremiah 45:3 in Panjabi 3 ਤੂੰ ਆਖਿਆ ਕਿ ਹਾਇ ਮੇਰੇ ਉੱਤੇ ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
Jeremiah 49:34 in Panjabi 34 ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਆਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ
Jeremiah 50:14 in Panjabi 14 ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ ।
Jeremiah 50:34 in Panjabi 34 ਉਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁੱਕਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ ।
Jeremiah 51:3 in Panjabi 3 ਤੀਰੰਦਾਜ਼ ਆਪਣਾ ਧਣੁਖ ਤੀਰੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾ ਦਾ ਸੁੱਤਿਆ ਨਾਸ ਕਰ ਦਿਓ !
Jeremiah 51:11 in Panjabi 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ !
Jeremiah 51:27 in Panjabi 27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ !
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Jeremiah 51:48 in Panjabi 48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ ।
Jeremiah 51:53 in Panjabi 53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ ।
Lamentations 1:22 in Panjabi 22 ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ ।
Daniel 5:28 in Panjabi 28 “ ਪਰੇਸ “ ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫਾਰਸੀਆਂ ਨੂੰ ਦਿੱਤਾ ਗਿਆ ।
Daniel 8:20 in Panjabi 20 ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ ।
Micah 7:8 in Panjabi 8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ ।
Zechariah 1:15 in Panjabi 15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ ।
Revelation 13:10 in Panjabi 10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ । ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ । ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ ।