Isaiah 23:1 in Panjabi 1 ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ ।
Other Translations King James Version (KJV) The burden of Tyre. Howl, ye ships of Tarshish; for it is laid waste, so that there is no house, no entering in: from the land of Chittim it is revealed to them.
American Standard Version (ASV) The burden of Tyre. Howl, ye ships of Tarshish; for it is laid waste, so that there is no house, no entering in: from the land of Kittim it is revealed to them.
Bible in Basic English (BBE) The word about Tyre. Let a cry of sorrow go up, O ships of Tarshish, because your strong place is made waste; on the way back from the land of Kittim the news is given to them.
Darby English Bible (DBY) The burden of Tyre. Howl, ye ships of Tarshish! for it is laid waste, so that there is no house, none entering in. From the land of Chittim it is revealed to them.
World English Bible (WEB) The burden of Tyre. Howl, you ships of Tarshish; for it is laid waste, so that there is no house, no entering in: from the land of Kittim it is revealed to them.
Young's Literal Translation (YLT) The Burden of Tyre. Howl, ye ships of Tarshish, For it hath been destroyed, Without house, without entrance, From the land of Chittim it was revealed to them.
Cross Reference Genesis 10:4 in Panjabi 4 ਯਾਵਾਨ ਦੇ ਪੁੱਤਰ ਅਲੀਸਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ ।
Numbers 24:24 in Panjabi 24 ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ ।
Joshua 19:29 in Panjabi 29 ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ
1 Kings 5:1 in Panjabi 1 ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ ।
1 Kings 10:22 in Panjabi 22 ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ । ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ ।
1 Kings 22:48 in Panjabi 48 ਯਹੋਸ਼ਾਫਾਟ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ ।
2 Chronicles 9:21 in Panjabi 21 ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ । ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
Psalm 48:7 in Panjabi 7 ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਦੇ ਜਹਾਜਾਂ ਨੂੰ ਭੰਨ ਸੁੱਟਦਾ ਹੈਂ ।
Isaiah 2:16 in Panjabi 16 ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਸਮਾਨ ਦੇ ਵਿਰੁੱਧ ਉਹ ਦਿਨ ਆਉਂਦਾ ਹੈ ।
Isaiah 15:1 in Panjabi 1 ਮੋਆਬ ਦੇ ਵਿਖੇ ਅਗੰਮ ਵਾਕ, - ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ ।
Isaiah 15:8 in Panjabi 8 ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ ।
Isaiah 23:12 in Panjabi 12 ਉਸ ਨੇ ਆਖਿਆ, ਹੇ ਸੀਦੋਨ ਦੀਏ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾਹ ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ ।
Isaiah 24:10 in Panjabi 10 ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ ।
Isaiah 60:9 in Panjabi 9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ ।
Jeremiah 2:10 in Panjabi 10 ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਹ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ !
Jeremiah 25:10 in Panjabi 10 ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
Jeremiah 25:15 in Panjabi 15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
Jeremiah 25:22 in Panjabi 22 ਸੂਰ ਦੇ ਸਾਰੇ ਰਾਜਿਆਂ ਨੂੰ, ਸੈਦਾ ਦੇ ਸਾਰੇ ਰਾਜਿਆਂ ਨੂੰ ਅਤੇ ਉਸ ਟਾਪੂ ਦੇ ਰਾਜਿਆਂ ਨੂੰ ਜਿਹੜਾ ਸਮੁੰਦਰੋਂ ਪਾਰ ਹੈ,
Jeremiah 47:4 in Panjabi 4 ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੈਦਾ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫਤੋਰ ਦੇ ਟਾਪੂ ਦੇ ਬਕੀਏ ਨੂੰ ਵੀ ।
Ezekiel 26:1 in Panjabi 1 ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Daniel 11:30 in Panjabi 30 ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ ।
Joel 3:4 in Panjabi 4 ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ ? ਕੀ ਤੁਸੀਂ ਮੈਨੂੰ ਬਦਲਾ ਦਿਓਗੇ ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ !
Amos 1:9 in Panjabi 9 ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ ।
Zechariah 9:2 in Panjabi 2 ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ ।
Revelation 18:17 in Panjabi 17 ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ ! । ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ ।
Revelation 18:22 in Panjabi 22 ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ । ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,