Isaiah 23:11 in Panjabi 11 ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ ।
Other Translations King James Version (KJV) He stretched out his hand over the sea, he shook the kingdoms: the LORD hath given a commandment against the merchant city, to destroy the strong holds thereof.
American Standard Version (ASV) He hath stretched out his hand over the sea, he hath shaken the kingdoms: Jehovah hath given commandment concerning Canaan, to destroy the strongholds thereof.
Bible in Basic English (BBE) His hand is stretched out over the sea, the kingdoms are shaking: the Lord has given orders about Canaan, to make waste its strong places.
Darby English Bible (DBY) He hath stretched out his hand over the sea, he shaketh the kingdoms. Jehovah hath given a commandment concerning Canaan, to destroy the strongholds thereof,
World English Bible (WEB) He has stretched out his hand over the sea, he has shaken the kingdoms: Yahweh has given commandment concerning Canaan, to destroy the strongholds of it.
Young's Literal Translation (YLT) His hand He hath stretched out over the sea, He hath caused kingdoms to tremble, Jehovah hath charged concerning the merchant one, To destroy her strong places.
Cross Reference Genesis 9:25 in Panjabi 25 ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ । ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ ।
Genesis 10:15 in Panjabi 15 ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਥ,
Exodus 14:21 in Panjabi 21 ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ ।
Exodus 15:8 in Panjabi 8 ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ ।
Psalm 46:6 in Panjabi 6 ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ ।
Psalm 71:3 in Panjabi 3 ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ ।
Isaiah 2:19 in Panjabi 19 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 14:16 in Panjabi 16 ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ ?
Isaiah 23:3 in Panjabi 3 ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫ਼ਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ ।
Isaiah 25:2 in Panjabi 2 ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ ।
Jeremiah 47:7 in Panjabi 7 ਤੂੰ ਕਿਵੇਂ ਖਲੋ ਸੱਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ ।
Ezekiel 26:10 in Panjabi 10 ਉਹ ਦੇ ਘੋੜਿਆਂ ਦੀ ਬਹੁ ਗਿਣਤੀ ਦੇ ਕਾਰਨ ਇੰਨੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ । ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ ।
Ezekiel 26:15 in Panjabi 15 ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ ?
Ezekiel 27:34 in Panjabi 34 ਪਰ ਹੁਣ ਤੂੰ ਪਾਣੀਆਂ ਦੀਆਂ ਡੂੰਘਿਆਈਆਂ ਵਿੱਚ ਠਾਠਾਂ ਦੇ ਮਾਰੇ ਟੁੱਟ ਗਿਆ ਹੈਂ । ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ ।
Ezekiel 31:16 in Panjabi 16 ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ ।
Hosea 12:7 in Panjabi 7 ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ ।
Nahum 1:14 in Panjabi 14 ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ !
Haggai 2:7 in Panjabi 7 ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 9:3 in Panjabi 3 ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਗੂੰ ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਗੂੰ ਢੇਰਾਂ ਦੇ ਢੇਰ ਲਾ ਲਏ ।
Zechariah 14:21 in Panjabi 21 ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ । ਸਾਰੇ ਚੜਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ । ਉਸ ਦਿਨ ਕੋਈ ਵਪਾਰੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ ।
Mark 11:17 in Panjabi 17 ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ !
John 2:16 in Panjabi 16 ਫ਼ਿਰ ਯਿਸੂ ਨੇ ਜਾਨਵਰ ਵੇਚਣ ਵਾਲੀਆਂ ਨੂੰ ਆਖਿਆ, “ਇਹ ਸਭ ਕੁੱਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ ।”