Isaiah 23:13 in Panjabi 13 ਵੇਖੋ, ਕਸਦੀਆਂ ਦੇ ਦੇਸ ਨੂੰ ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ ।
Other Translations King James Version (KJV) Behold the land of the Chaldeans; this people was not, till the Assyrian founded it for them that dwell in the wilderness: they set up the towers thereof, they raised up the palaces thereof; and he brought it to ruin.
American Standard Version (ASV) Behold, the land of the Chaldeans: this people was not; the Assyrian founded it for them that dwell in the wilderness; they set up their towers; they overthrew the palaces thereof; they made it a ruin.
Bible in Basic English (BBE) ...
Darby English Bible (DBY) Behold the land of the Chaldeans: this people did not exist; the Assyrian founded it for the dwellers in the desert: they set up their towers, they destroyed the palaces thereof; he brought it to ruin.
World English Bible (WEB) Behold, the land of the Chaldeans: this people was not; the Assyrian founded it for those who dwell in the wilderness; they set up their towers; they overthrew the palaces of it; they made it a ruin.
Young's Literal Translation (YLT) Lo, the land of the Chaldeans -- this people was not, Asshur founded it for the Ziim, They raised its watch-towers, They lifted up her palaces, -- He hath appointed her for a ruin!
Cross Reference Genesis 2:14 in Panjabi 14 ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ ।
Genesis 10:10 in Panjabi 10 ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ ।
Genesis 11:9 in Panjabi 9 ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ ।
Genesis 11:28 in Panjabi 28 ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ ।
Genesis 11:31 in Panjabi 31 ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਮ ਦੇ ਊਰ ਨਗਰ ਤੋਂ ਨਿਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ ।
2 Kings 17:24 in Panjabi 24 ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫਰਵਇਮ ਦੇ ਲੋਕਾਂ ਨੂੰ ਲਿਆ ਕੇ, ਸਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ । ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ ।
2 Kings 20:12 in Panjabi 12 ਉਸ ਵੇਲੇ ਬਾਬਲ ਦੇ ਰਾਜਾ ਬਲਦਾਨ ਦੇ ਪੁੱਤਰ ਬਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਸੁਗਾਤ ਅਤੇ ਚਿੱਠੀਆਂ ਭੇਜੀਆਂ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ ।
2 Chronicles 33:11 in Panjabi 11 ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
Ezra 4:9 in Panjabi 9 ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਮਾਈ,
Job 1:17 in Panjabi 17 ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ ।”
Psalm 72:9 in Panjabi 9 ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ !
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 10:7 in Panjabi 7 ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ ।
Isaiah 13:19 in Panjabi 19 ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ ।
Ezekiel 26:7 in Panjabi 7 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ ।
Ezekiel 29:18 in Panjabi 18 ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ । ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁੱਝ ਫਲ ਪ੍ਰਾਪਤ ਕੀਤਾ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Habakkuk 1:6 in Panjabi 6 ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ ।
Acts 7:4 in Panjabi 4 ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ ।