Isaiah 23:18 in Panjabi 18 ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ । ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ ।
Other Translations King James Version (KJV) And her merchandise and her hire shall be holiness to the LORD: it shall not be treasured nor laid up; for her merchandise shall be for them that dwell before the LORD, to eat sufficiently, and for durable clothing.
American Standard Version (ASV) And her merchandise and her hire shall be holiness to Jehovah: it shall not be treasured nor laid up; for her merchandise shall be for them that dwell before Jehovah, to eat sufficiently, and for durable clothing.
Bible in Basic English (BBE) And her goods and her trade will be holy to the Lord: they will not be kept back or stored up; for her produce will be for those living in the Lord's land, to give them food for their needs, and fair clothing.
Darby English Bible (DBY) And her merchandise and her hire shall be holy to Jehovah: it shall not be treasured nor laid up; for her merchandise shall be for them that dwell before Jehovah, to eat and be sufficed, and for excellent clothing.
World English Bible (WEB) Her merchandise and her hire shall be holiness to Yahweh: it shall not be treasured nor laid up; for her merchandise shall be for those who dwell before Yahweh, to eat sufficiently, and for durable clothing.
Young's Literal Translation (YLT) And her merchandise and her gift have been holy to Jehovah, Not treasured up nor stored, For to those sitting before Jehovah is her merchandise, To eat to satiety, and for a lasting covering!
Cross Reference Exodus 28:36 in Panjabi 36 ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਚਾਪ ਉਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
Deuteronomy 12:18 in Panjabi 18 ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ ।
Deuteronomy 26:12 in Panjabi 12 ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,
2 Chronicles 2:7 in Panjabi 7 ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
2 Chronicles 2:11 in Panjabi 11 ਤਦ ਸੂਰ ਦੇ ਰਾਜਾ ਹੂਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ ।
Psalm 45:12 in Panjabi 12 ਅਤੇ ਸੂਰ ਦੇਸ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ ।
Psalm 72:10 in Panjabi 10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
Proverbs 3:9 in Panjabi 9 ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
Proverbs 13:22 in Panjabi 22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ ।
Proverbs 28:8 in Panjabi 8 ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇੱਕਠਾ ਕਰਦਾ ਹੈ ।
Ecclesiastes 2:26 in Panjabi 26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Isaiah 60:5 in Panjabi 5 ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ ।
Micah 4:13 in Panjabi 13 ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ । ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ ।
Zechariah 14:20 in Panjabi 20 ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ ।
Malachi 3:10 in Panjabi 10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ !
Matthew 6:19 in Panjabi 19 ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Mark 3:8 in Panjabi 8 ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ ।
Luke 8:3 in Panjabi 3 ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ ।
Luke 12:18 in Panjabi 18 ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ ।
Luke 12:33 in Panjabi 33 ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ ।
Luke 16:9 in Panjabi 9 ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ ।
Acts 9:39 in Panjabi 39 ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ ।
Acts 21:3 in Panjabi 3 ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰਿਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ ।
Romans 15:25 in Panjabi 25 ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ ।
Galatians 6:6 in Panjabi 6 ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ ।
Philippians 4:17 in Panjabi 17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ ।