Isaiah 24:5 in Panjabi 5 ਧਰਤੀ ਆਪਣੇ ਵਾਸੀਆਂ ਹੇਠ ਭ੍ਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ ।
Other Translations King James Version (KJV) The earth also is defiled under the inhabitants thereof; because they have transgressed the laws, changed the ordinance, broken the everlasting covenant.
American Standard Version (ASV) The earth also is polluted under the inhabitants thereof; because they have transgressed the laws, violated the statutes, broken the everlasting covenant.
Bible in Basic English (BBE) The earth has been made unclean by those living in it; because the laws have not been kept by them, the orders have been changed, and the eternal agreement has been broken.
Darby English Bible (DBY) And the land is polluted under the inhabitants thereof; for they have violated the laws, changed the statute, broken the everlasting covenant.
World English Bible (WEB) The earth also is polluted under the inhabitants of it; because they have transgressed the laws, violated the statutes, broken the everlasting covenant.
Young's Literal Translation (YLT) And the land hath been defiled under its inhabitants, Because they have transgressed laws, They have changed a statute, They have made void a covenant age-during.
Cross Reference Genesis 3:17 in Panjabi 17 ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ । ਤੂੰ ਇਸ ਦੀ ਉਪਜ ਆਪਣੀ ਸਾਰੀ ਜਿੰਦਗੀ ਦੁੱਖ ਨਾਲ ਖਾਇਆ ਕਰੇਂਗਾ ।
Genesis 6:11 in Panjabi 11 ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ ।
Genesis 17:13 in Panjabi 13 ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ । ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ ।
Leviticus 18:24 in Panjabi 24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ,
Leviticus 20:22 in Panjabi 22 ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ਼ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ ।
Numbers 35:33 in Panjabi 33 ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸ਼ਚਿਤ ਹੋ ਸਕਦਾ ਹੈ ।
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Deuteronomy 32:20 in Panjabi 20 ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ, ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਈਮਾਨ ਨਹੀਂ ਹੈ ।
Joshua 24:25 in Panjabi 25 ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਾਨੂੰਨ ਠਹਿਰਾਇਆ ।
2 Samuel 23:5 in Panjabi 5 ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ । ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ । ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ ?
2 Kings 17:7 in Panjabi 7 ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈ ਮੰਨਿਆ ।
2 Kings 22:13 in Panjabi 13 ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ-ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ ।
2 Kings 23:26 in Panjabi 26 ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ ।
2 Chronicles 33:9 in Panjabi 9 ਮੱਨਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ ।
Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ ।
Psalm 55:5 in Panjabi 5 ਡਰ ਅਤੇ ਥਰਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ ।
Psalm 105:10 in Panjabi 10 ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ ਕੀਤਾ,
Psalm 106:36 in Panjabi 36 ਅਤੇ ਓਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ ।
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 50:1 in Panjabi 1 ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ ।
Isaiah 59:1 in Panjabi 1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ ।
Isaiah 59:12 in Panjabi 12 ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 50:5 in Panjabi 5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ ।
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 20:13 in Panjabi 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ । ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ ।
Ezekiel 20:24 in Panjabi 24 ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪਿਉ-ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ ।
Ezekiel 22:24 in Panjabi 24 ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ ?
Ezekiel 37:26 in Panjabi 26 ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ । ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ ।
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Daniel 9:10 in Panjabi 10 ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਾਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ ।
Micah 2:10 in Panjabi 10 ਉੱਠੋ, ਚੱਲੇ ਜਾਓ ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ । ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ਼ ਕਰ ਦਿੱਤਾ ਹੈ ।
Mark 7:7 in Panjabi 7 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
Romans 8:20 in Panjabi 20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ ।
Hebrews 9:1 in Panjabi 1 ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ