Isaiah 25:1 in Panjabi 1 ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ ਕੰਮ ਕੀਤੇ ਹਨ, ਪਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ !
Other Translations King James Version (KJV) O Lord, thou art my God; I will exalt thee, I will praise thy name; for thou hast done wonderful things; thy counsels of old are faithfulness and truth.
American Standard Version (ASV) O Jehovah, thou art my God; I will exalt thee, I will praise thy name; for thou hast done wonderful things, `even' counsels of old, in faithfulness `and' truth.
Bible in Basic English (BBE) O Lord, you are my God; I will give praise to you, I will give honour to your name; for you have done great acts of power; your purposes in the past have been made true and certain in effect.
Darby English Bible (DBY) Jehovah, thou art my God: I will exalt thee; I will celebrate thy name, for thou hast done wonderful things; counsels of old [which are] faithfulness [and] truth.
World English Bible (WEB) Yahweh, you are my God; I will exalt you, I will praise your name; for you have done wonderful things, [even] counsels of old, in faithfulness [and] truth.
Young's Literal Translation (YLT) O Jehovah, my God `art' Thou, I exalt Thee, I confess Thy name, For Thou hast done a wonderful thing, Counsels of old, stedfastness, O stedfast One.
Cross Reference Exodus 15:2 in Panjabi 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ ।
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
1 Chronicles 29:10 in Panjabi 10 ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ
Psalm 33:10 in Panjabi 10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ ।
Psalm 40:5 in Panjabi 5 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ ।
Psalm 46:10 in Panjabi 10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !
Psalm 78:4 in Panjabi 4 ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ ।
Psalm 98:1 in Panjabi 1 ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫਤਿਹ ਪਾਈ ਹੈ ।
Psalm 99:5 in Panjabi 5 ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ ।
Psalm 107:8 in Panjabi 8 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 111:4 in Panjabi 4 ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ ।
Psalm 118:28 in Panjabi 28 ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ । ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ ।
Psalm 145:1 in Panjabi 1 ਉਸਤਤ: ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸ਼ਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
Psalm 146:2 in Panjabi 2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ ।
Isaiah 26:13 in Panjabi 13 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ ।
Isaiah 28:29 in Panjabi 29 ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ ਹੈ, ਬੁੱਧੀ ਵਿੱਚ ਮਹਾਨ !
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Ezekiel 38:17 in Panjabi 17 ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ ।
Daniel 4:2 in Panjabi 2 ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
Ephesians 1:11 in Panjabi 11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁੱਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ !
Hebrews 6:17 in Panjabi 17 ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 7:12 in Panjabi 12 ਅਤੇ ਬੋਲੇ, - ਆਮੀਨ ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ ! ਆਮੀਨ ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।