Isaiah 25:11 in Panjabi 11 ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ ।
Other Translations King James Version (KJV) And he shall spread forth his hands in the midst of them, as he that swimmeth spreadeth forth his hands to swim: and he shall bring down their pride together with the spoils of their hands.
American Standard Version (ASV) And he shall spread forth his hands in the midst thereof, as he that swimmeth spreadeth forth `his hands' to swim; but `Jehovah' will lay low his pride together with the craft of his hands.
Bible in Basic English (BBE) And if he puts out his hands, like a man stretching out his hands in swimming, the Lord will make low his pride, however expert his designs.
Darby English Bible (DBY) and he shall spread forth his hands in the midst of them, as he that swimmeth spreadeth them forth to swim; and he shall bring down their pride together with the plots of their hands.
World English Bible (WEB) He shall spread forth his hands in the midst of it, as he who swims spreads forth [his hands] to swim; but [Yahweh] will lay low his pride together with the craft of his hands.
Young's Literal Translation (YLT) And he spread out his hands in its midst, As spread out doth the swimmer to swim; And He hath humbled his excellency With the machinations of his hands.
Cross Reference Psalm 2:5 in Panjabi 5 ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਓਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ ।
Psalm 2:8 in Panjabi 8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।
Psalm 110:1 in Panjabi 1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ।
Isaiah 2:11 in Panjabi 11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ ।
Isaiah 5:25 in Panjabi 25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 10:33 in Panjabi 33 ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ ।
Isaiah 13:11 in Panjabi 11 ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ ।
Isaiah 14:26 in Panjabi 26 ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ ।
Isaiah 16:6 in Panjabi 6 ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ ।
Isaiah 16:14 in Panjabi 14 ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ ।
Isaiah 25:5 in Panjabi 5 ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ ।
Isaiah 53:12 in Panjabi 12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ ।
Isaiah 65:2 in Panjabi 2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
Jeremiah 48:29 in Panjabi 29 ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘੁਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ ।
Jeremiah 48:42 in Panjabi 42 ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ।
Jeremiah 50:31 in Panjabi 31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ ।
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Colossians 2:15 in Panjabi 15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ ।
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
Revelation 18:6 in Panjabi 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।
Revelation 19:18 in Panjabi 18 ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ !