Isaiah 25:4 in Panjabi 4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।
Other Translations King James Version (KJV) For thou hast been a strength to the poor, a strength to the needy in his distress, a refuge from the storm, a shadow from the heat, when the blast of the terrible ones is as a storm against the wall.
American Standard Version (ASV) For thou hast been a stronghold to the poor, a stronghold to the needy in his distress, a refuge from the storm, a shade from the heat, when the blast of the terrible ones is as a storm against the wall.
Bible in Basic English (BBE) For you have been a strong place for the poor and the crushed in their trouble, a safe place from the storm, a shade from the heat, when the wrath of the cruel ones is like a winter storm.
Darby English Bible (DBY) For thou hast been a fortress to the poor, a fortress for the needy in his distress, a refuge from the storm, a shadow from the heat: for the blast of the terrible ones [has been] as the storm [against] a wall.
World English Bible (WEB) For you have been a stronghold to the poor, a stronghold to the needy in his distress, a refuge from the storm, a shade from the heat, when the blast of the awesome ones is as a storm against the wall.
Young's Literal Translation (YLT) For Thou hast been a stronghold for the poor, A stronghold for the needy in his distress, A refuge from storm, a shadow from heat, When the spirit of the terrible `is' as a storm -- a wall.
Cross Reference Job 5:15 in Panjabi 15 ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ ।
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 35:10 in Panjabi 10 ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ ? ਤੂੰ ਮਸਕੀਨ ਨੂੰ ਉਸ ਨਾਲੋ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ ।
Psalm 72:4 in Panjabi 4 ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ ।
Psalm 72:13 in Panjabi 13 ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ ।
Psalm 107:41 in Panjabi 41 ਪਰ ਉਹ ਕੰਗਾਲ ਨੂੰ ਦੁੱਖ ਵਿਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ ।
Psalm 119:31 in Panjabi 31 ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ !
Isaiah 4:5 in Panjabi 5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ ।
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 14:32 in Panjabi 32 ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ ।
Isaiah 17:10 in Panjabi 10 ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
Isaiah 27:5 in Panjabi 5 ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ ।
Isaiah 29:5 in Panjabi 5 ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ । ਇਹ ਝੱਟਪਟ, ਇੱਕਦਮ ਹੋ ਜਾਵੇਗਾ ।
Isaiah 29:19 in Panjabi 19 ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ-ਬਾਗ ਹੋਣਗੇ,
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 32:18 in Panjabi 18 ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ ।
Isaiah 33:2 in Panjabi 2 ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁਖ ਦੇ ਵੇਲੇ ਸਾਡਾ ਬਚਾਓ ।
Isaiah 33:16 in Panjabi 16 ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ ।
Isaiah 37:3 in Panjabi 3 ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ ।
Isaiah 37:36 in Panjabi 36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ !
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Ezekiel 13:11 in Panjabi 11 ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇ ਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨ੍ਹੇਰੀ ਉਹ ਨੂੰ ਡੇਗ ਦੇਵੇਗੀ ।
Zephaniah 3:12 in Panjabi 12 ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ ।
Matthew 7:25 in Panjabi 25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?