Isaiah 25:5 in Panjabi 5 ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ ।
Other Translations King James Version (KJV) Thou shalt bring down the noise of strangers, as the heat in a dry place; even the heat with the shadow of a cloud: the branch of the terrible ones shall be brought low.
American Standard Version (ASV) As the heat in a dry place wilt thou bring down the noise of strangers; as the heat by the shade of a cloud, the song of the terrible ones shall be brought low.
Bible in Basic English (BBE) As heat by the shade of a cloud, the noise of the men of pride has been made quiet by you; as heat by the shade of a cloud, the song of the cruel ones has been stopped.
Darby English Bible (DBY) Thou hast subdued the tumult of strangers, as the heat in a dry place; [as] the heat, by the shadow of a cloud, [so] the song of the terrible ones is brought low.
World English Bible (WEB) As the heat in a dry place will you bring down the noise of strangers; as the heat by the shade of a cloud, the song of the awesome ones shall be brought low.
Young's Literal Translation (YLT) As heat in a dry place, The noise of strangers Thou humblest, Heat with the shadow of a thick cloud, The singing of the terrible is humbled.
Cross Reference Job 8:16 in Panjabi 16 ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ ।
Psalm 74:3 in Panjabi 3 ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ ।
Psalm 79:10 in Panjabi 10 ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ !
Psalm 105:39 in Panjabi 39 ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ ।
Isaiah 10:8 in Panjabi 8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਹਾਕਮ ਰਾਜਿਆਂ ਵਰਗੇ ਨਹੀਂ ?
Isaiah 10:32 in Panjabi 32 ਅੱਜ ਦੇ ਦਿਨ ਉਹ ਨੋਬ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ !
Isaiah 13:11 in Panjabi 11 ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ ।
Isaiah 14:10 in Panjabi 10 ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ !
Isaiah 14:19 in Panjabi 19 ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ ।
Isaiah 17:12 in Panjabi 12 ਹਾਇ ! ਦੇਸ-ਦੇਸ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ ! ਅਤੇ ਉੱਮਤਾਂ ਦਾ ਰੌਲਾ ! ਉਹ ਹੜ੍ਹਾਂ ਦੇ ਰੌਲੇ ਵਾਂਗੂੰ ਰੌਲਾ ਪਾਉਂਦੇ ਹਨ ।
Isaiah 18:4 in Panjabi 4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,
Isaiah 30:30 in Panjabi 30 ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ ।
Isaiah 49:10 in Panjabi 10 ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ ।
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Isaiah 54:15 in Panjabi 15 ਵੇਖ, ਉਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ ।
Isaiah 64:1 in Panjabi 1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਹਾੜ ਕੰਬ ਜਾਣ !
Jeremiah 50:11 in Panjabi 11 ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ ਬਾਗ ਹੋਵੋ, ਹੇ ਮੇਰੀ ਮਿਲਖ ਨੂੰ ਲੁੱਟਣ ਵਾਲਿਓ ! ਭਾਵੇਂ ਤੁਸੀਂ ਘਾਹ ਉੱਤੇ ਵੱਛੇ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
Jeremiah 51:38 in Panjabi 38 ਉਹ ਇਕੱਠੇ ਜੁਆਨ ਬਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੀਹਣੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ ।
Jeremiah 51:53 in Panjabi 53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ ।
Ezekiel 32:18 in Panjabi 18 ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ ।
Ezekiel 38:9 in Panjabi 9 ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ ।
Daniel 7:23 in Panjabi 23 ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ । ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਿਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ ।
Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Jonah 4:5 in Panjabi 5 ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ ?
Revelation 16:1 in Panjabi 1 ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ !
Revelation 20:8 in Panjabi 8 ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ । ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ ।