Isaiah 25:6 in Panjabi 6 ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ ।
Other Translations King James Version (KJV) And in this mountain shall the LORD of hosts make unto all people a feast of fat things, a feast of wines on the lees, of fat things full of marrow, of wines on the lees well refined.
American Standard Version (ASV) And in this mountain will Jehovah of hosts make unto all peoples a feast of fat things, a feast of wines on the lees, of fat things full of marrow, of wines on the lees well refined.
Bible in Basic English (BBE) And in this mountain will the Lord of armies make for all peoples a feast of good things, a feast of wines long stored, of good things sweet to the taste, of wines long kept and tested.
Darby English Bible (DBY) And in this mountain will Jehovah of hosts make unto all peoples a feast of fat things, a feast of wines on the lees, of fat things full of marrow, of wines on the lees well refined.
World English Bible (WEB) In this mountain will Yahweh of Hosts make to all peoples a feast of fat things, a feast of wines on the lees, of fat things full of marrow, of wines on the lees well refined.
Young's Literal Translation (YLT) And made hath Jehovah of Hosts, For all the peoples in this mount, A banquet of fat things, a banquet of preserved things, Fat things full of marrow, preserved things refined.
Cross Reference Psalm 63:5 in Panjabi 5 ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
Psalm 72:14 in Panjabi 14 ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
Psalm 78:68 in Panjabi 68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
Proverbs 9:1 in Panjabi 1 ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ ਘੜ ਲਏ ਹਨ ।
Song of Solomon 1:2 in Panjabi 2 ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ ।
Song of Solomon 1:4 in Panjabi 4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ । ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ ।
Song of Solomon 2:3 in Panjabi 3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ । ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ ।
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Isaiah 1:19 in Panjabi 19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 25:10 in Panjabi 10 ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Jeremiah 48:11 in Panjabi 11 ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ ।
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zechariah 8:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਹਾੜ “ਪਵਿੱਤਰ ਪਹਾੜ” ਕਹਾਵੇਗਾ ।
Zechariah 9:16 in Panjabi 16 ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ ।
Matthew 8:11 in Panjabi 11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ ।
Matthew 22:1 in Panjabi 1 ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਤਾਂ ਵਿੱਚ ਕਿਹਾ,
Matthew 26:29 in Panjabi 29 ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 5:39 in Panjabi 39 ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ ।
Luke 14:16 in Panjabi 16 ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ ।
Luke 22:30 in Panjabi 30 ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
Revelation 19:9 in Panjabi 9 ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ ।