Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Other Translations King James Version (KJV) And it shall be said in that day, Lo, this is our God; we have waited for him, and he will save us: this is the LORD; we have waited for him, we will be glad and rejoice in his salvation.
American Standard Version (ASV) And it shall be said in that day, Lo, this is our God; we have waited for him, and he will save us: this is Jehovah; we have waited for him, we will be glad and rejoice in his salvation.
Bible in Basic English (BBE) And in that day it will be said, See, this is our God; we have been waiting for him, and he will be our saviour: this is the Lord in whom is our hope; we will be glad and have delight in his salvation.
Darby English Bible (DBY) And it shall be said in that day, Behold, this is our God; we have waited for him, and he will save us: this is Jehovah, we have waited for him; we will be glad and rejoice in his salvation.
World English Bible (WEB) It shall be said in that day, Behold, this is our God; we have waited for him, and he will save us: this is Yahweh; we have waited for him, we will be glad and rejoice in his salvation.
Young's Literal Translation (YLT) And `one' hath said in that day, `Lo, this `is' our God, We waited for Him, and He saveth us, This `is' Jehovah, we have waited for Him, We joy and rejoice in His salvation.'
Cross Reference Genesis 49:18 in Panjabi 18 ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ ।
Psalm 9:14 in Panjabi 14 ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ ।
Psalm 20:5 in Panjabi 5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ । ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ ।
Psalm 21:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਿਹ ਵਿੱਚ ਬਹੁਤ ਮਗਨ ਹੋਵੇਗਾ !
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 37:5 in Panjabi 5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ ।
Psalm 62:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ । ਯਦੂਥੂਨ ਦੀ ਰਾਗ ਉੱਤੇ ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ ।
Psalm 62:5 in Panjabi 5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ ।
Psalm 95:1 in Panjabi 1 ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ !
Psalm 100:1 in Panjabi 1 ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 26:8 in Panjabi 8 ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ ।
Isaiah 30:18 in Panjabi 18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ !
Isaiah 33:22 in Panjabi 22 ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ ।
Isaiah 35:2 in Panjabi 2 ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ ।
Isaiah 35:4 in Panjabi 4 ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ ! ਨਾ ਡਰੋ ! ਆਪਣੇ ਪਰਮੇਸ਼ੁਰ ਨੂੰ ਵੇਖੋ ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 40:9 in Panjabi 9 ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾ ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ !
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Isaiah 60:16 in Panjabi 16 ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ ।
Isaiah 66:10 in Panjabi 10 ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ !
Micah 7:7 in Panjabi 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ ।
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Luke 2:25 in Panjabi 25 ਯਰੂਸ਼ਲਮ ਵਿੱਚ ਸ਼ਿਮਉਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ ।
Luke 2:28 in Panjabi 28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
Romans 5:2 in Panjabi 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ ।
Romans 8:23 in Panjabi 23 ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ ।
Philippians 3:1 in Panjabi 1 ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ । ਇਹ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
1 Peter 1:6 in Panjabi 6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
2 Peter 3:12 in Panjabi 12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
Revelation 22:20 in Panjabi 20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ । ਆਮੀਨ । ਹੇ ਪ੍ਰਭੂ ਯਿਸੂ, ਆਓ !